ਖੁਸ਼ਬੂ ਪੰਜਾਬ ਦੀ

Latest news
ਜਲੰਧਰ ਦੀ ਸਿਆਸਤ ਵਿਚ ਵੱਡਾ ਭੁਚਾਲ : 'ਆਪ' ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ 'ਚ ਸ਼ਾਮਲ ਹੋ ਸਕਦੇ ਹਨ ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ 'ਤੇ ਕਰਵਾਈ ਪੈਨਲ ਚਰਚਾ ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ डीएवी यूनिवर्सिटी ने मनाया नेशनल साइंस डे ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ

ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਪਾਕਿਸਤਾਨ ਗਏ ਸਿੱਖਸ ਆਫ ਅਮੈਰਿਕਾ ਦੇ ਵਫਦ ਦਾ ਹੋਇਆ ਵੱਡਾ ਸਨਮਾਨ 

• ਇਸਲਾਮਾਬਾਦ ਕਲੱਬ ਨੇ ਕਰਵਾਇਆ ਉੱਚ ਪੱਧਰੀ ਸਨਮਾਨ ਸਮਾਗਮ
ਸਿਆਸੀ, ਸਮਾਜਿਕ, ਸਾਹਿਤਕ ਅਤੇ ਪ੍ਰਸ਼ਾਸ਼ਨਿਕ ਸਖਸ਼ੀਅਤਾਂ ਹੋਈਆਂ ਸ਼ਾਮਿਲ
ਵਾਸ਼ਿੰਗਟਨ  (ਰਾਜ ਗੋਗਨਾ )—ਸਿੱਖਸ ਆਫ ਅਮੈਰਿਕਾ ਦੇ ਚੇਅਰਮੈਨ ਸ੍ਰ. ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਪਾਕਿਸਤਾਨ ਗਏ ਸਿੱਖਸ ਆਫ ਅਮੈਰਿਕਾ ਦੇ ਵਫ਼ਦ ਦੇ ਸਨਮਾਨ ਵਿਚ ਇਸਲਾਮਾਬਾਦ ਕਲੱਬ ਵਲੋਂ ਇਕ ਵੱਡਾ ਸਮਾਗਮ ਕਰਵਾਇਆ ਗਿਆ। ਇਸ ਵਫਦ ਵਿਚ ਜਸਦੀਪ ਸਿੰਘ ਜੱਸੀ ਤੋਂ ਇਲਾਵਾ ਸਾਜਿਦ ਤਰਾਰ, ਬਲਜਿੰਦਰ ਸਿੰਘ ਸ਼ੰਮੀ, ਹਰੀ ਰਾਜ ਸਿੰਘ, ਪਿ੍ਰਤਪਾਲ ਸਿੰਘ, ਗੁਰਵਿੰਦਰ ਸੇਠੀ, ਮਨਿੰਦਰ ਸੇਠੀ ਹਰਜੀਤ ਚੰਢੋਕ, ਦਵਿੰਦਰ ਸਿੰਘ ਭਾਟੀਆ ਪ੍ਰਧਾਨ ਸਿੰਘ ਸਭਾ ਗੁਰਦੁਆਰਾ, ਮਨਜੀਤ ਭਾਟੀਆ ਰਿੰਕੂ, ਪੁਨੀਤ ਭਾਟੀਆ ਅਤੇ ਸੰਦੀਪ ਸਿੰਘ ਨੋਨੀ ਸ਼ਾਮਿਲ ਸਨ। ਇਸ ਸਾਮਗਮ ਵਿਚ ਪੁਰਤਗਾਲ ਅੰਬੈਸੀ ਦੇ ਅੰਬੈਸਡਰ ਪਾਊਲੋ ਪੋਚੀਨੋ, ਬੈਲਜੀਅਮ ਅੰਬੈਸੀ ਦੇ ਅੰਬੈਸਡਰ ਫਿਲਪੀ ਬਰੌਂਚੇਨ, ਯੂਕਰੇਨ ਅੰਬੈਸੀ ਦੇ ਡਿਪਟੀ ਅੰਬੈਸਡਰ ਮਿਸਟਰ ਵਿਟਾਲੀ ਤੋਂ ਇਲਾਵਾ ਯੂਰੋਪੀਅਨ ਯੂਨੀਅਨ ਅਤੇ ਅਮਰੀਕਾ ਦੇ ਡਿਪਲੋਮੈਟ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਪਾਕਿਸਤਾਨ ਦੇ ਸਿਆਸੀ ਰਣਨੀਤੀਕਾਰ ਅਤੇ ਵਿਸ਼ਲੇਸ਼ਕ ਕਮਾਰ ਚੀਮਾ ਵਲੋਂ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਆਏ ਹੋਏ ਮਹਿਮਾਨਾਂ ਨੂੰ ਵਫਦ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨਾਂ ਜਸਦੀਪ ਸਿੰਘ ਜੱਸੀ ਨੂੰ ਮੰਚ ’ਤੇ ਆਪਣੇ ਵਿਚਾਰ ਪੇਸ਼ ਕਰਨ ਲਈ ਸੱਦਾ ਦਿੱਤਾ। ਸ੍ਰ. ਜਸਦੀਪ ਸਿੰਘ ਜੱਸੀ ਚੇਅਰਮੈਨ ਸਿੱਖਸ ਆਫ ਅਮੈਰਿਕਾ ਨੇ ਕਿਹਾ ਕਿ ਜੋ ਪਿਆਰ ਉਨਾਂ ਨੂੰ ਪਾਕਿਸਤਾਨ ਦੇ ਲੋਕਾਂ ਵਲੋਂ ਮਿਲ ਰਿਹਾ ਹੈ ਉਹ ਉਹਨਾਂ ਲਈ ਇਕ ਕੀਮਤੀ ਸਰਮਾਏ ਦੀ ਤਰਾਂ ਹੈ। ਉਨਾਂ ਕਿਹਾ ਕਿ ਜਿੱਥੇ ਅੱਜ ਸਿੱਖ ਭਾਈਚਾਰਾ ਇੱਥੇ ਪਹੁੰਚਿਆ ਹੈ ਉੱਥੇ ਮੁਸਲਿਮ ਭਾਈਚਾਰੇ ਵਲੋਂ ਵੀ ਸਤਿਕਾਰ ਮਿਲਣ ’ਤੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨਾਂ ਕਿਹਾ ਕਿ ਸਿੱਖਸ ਆਫ ਅਮੈਰਿਕਾ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ  ਭਾਈਚਾਰਕ ਸਾਂਝ ਨੂੰ ਮਜਬੂਤ ਬਣਾਇਆ ਜਾਵੇ ਤੇ ਅੱਜ ਦਾ ਸਮਾਗਮ ਦੇਖ ਕੇ ਮਹਿਸੂਸ ਹੋ ਰਿਹਾ ਹੈ ਕਿ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪੈ ਚੁੱਕਾ ਹੈ। ਉਨਾਂ ਇਸ ਸਨਮਾਨ ਸਮਾਰੌਹ ਦੇ ਅਯੋਜਨ ਲਈ ਇਸਲਾਮਾਬਾਦ ਕਲੱਬ ਦੀ ਮੈਨੇਜਮੈਂਟ ਦਾ ਸਿੱਖਸ ਆਫ ਅਮੈਰਿਕਾ ਵਲੋਂ ਬਹੁਤ ਧੰਨਵਾਦ ਕੀਤਾ। ਇਸ ਮੌਕੇ ਸਾਜਿਦ ਤਰਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਆਪਣੇ ਪਾਕਿਸਤਾਨੀ ਭਾਈਚਾਰੇ ’ਤੇ ਮਾਣ ਹੈ ਕਿ ਉਹ ਮਹਿਮਾਨਾਂ ਨੂੰ ਪਲਕਾਂ ’ਤੇ ਬਿਠਾਉਂਦੇ ਹਨ। ਅੱਜ ਦੇ ਇਸ ਸਮਾਗਮ ਦੀਆਂ ਗੱਲਾਂ ਦੇਰ ਤੱਕ ਪਾਕਿਸਤਾਨ ਹੀ ਨਹੀਂ ਅਮਰੀਕਾ ਵਿਚ ਵੀ ਹੋਣਗੀਆਂ। ਸਮਾਗਮ ਦੇ ਅੰਤ ਵਿਚ ਆਏ ਹੋਏ ਮਹਿਮਾਨਾਂ ਨੇ ਜਸਦੀਪ ਸਿੰਘ ਜੱਸੀ ਸਮੇਤ ਵਫਦ ਨਾਲ ਯਾਦਗਾਰੀ ਤਸਵੀਰਾਂ ਖਿਚਵਾ ਕੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ।

Loading

Scroll to Top