ਐਂਟੀ ਬੈਗਿੰਗ ਟਾਸਕ ਫੋਰਸ ਨੇ 10 ਬੱਚੇ ਛੁਡਾਏ- ਛੁਡਾਏ ਗਏ ਬੱਚਿਆਂ ਨੂੰ ‘ਵਿੱਦਿਆ ਪ੍ਰਕਾਸ਼-ਸਕੂਲ ਵਾਪਸੀ ਦਾ ਆਗਾਜ਼’ ਪ੍ਰਾਜੈਕਟ ਤਹਿਤ ਪ੍ਰਦਾਨ ਕੀਤੀ ਜਾਵੇਗੀ ਸਿੱਖਿਆ

ਜਲੰਧਰ (Jatinder Rawat)- ਐਂਟੀ ਬੈਗਿੰਗ ਟਾਸਕ ਫੋਰਸ ਵੱਲੋਂ ਵੀਰਵਾਰ ਨੂੰ ਸ਼ਹਿਰ ਦੇ ਵੱਖ-ਵੱਖ ਟ੍ਰੈਫਿਕ ਲਾਈਟ ਪੁਆਇੰਟਾਂ ਤੋਂ ਛੇ ਲੜਕੀਆਂ ਅਤੇ ਚਾਰ ਲੜਕਿਆਂ ਸਮੇਤ 10 ਬੱਚਿਆਂ ਨੂੰ ਛੁਡਾਇਆ ਗਿਆ।

ਡੀ.ਸੀ.ਪੀ.ਓ. ਅਜੈ ਭਾਰਤੀ, ਡੀ.ਪੀ.ਓ. ਇੰਦਰਜੀਤ ਕੌਰ, ਥਾਣਾ ਮੁਖੀ ਰਵੇਲ ਸਿੰਘ, ਚਾਈਲਡਲਾਈਨ ਟੀਮ ਦੇ ਮੈਂਬਰਾਂ ਲਵਲੀ, ਹਿਮਾਂਸ਼ੂ ਅਤੇ ਜਸਲੀਨ ਕੌਰ ਦੀ ਅਗਵਾਈ ਵਿੱਚ ਅਧਿਕਾਰੀਆਂ ਦੀ ਟੀਮ ਵੱਲੋਂ ਗੁਰੂ ਨਾਨਕ ਮਿਸ਼ਨ ਚੌਕ, ਨਿੱਕੂ ਪਾਰਕ, ਚੁਨਮੁਨ ਚੌਕ ਅਤੇ ਬੱਸ ਸਟੈਂਡ ਤੋਂ ਬੱਚਿਆਂ ਨੂੰ ਛੁਡਵਾਇਆ ਗਿਆ, ਜੋ ਕਿ ਤਕਰੀਬਨ ਸੱਤ ਤੋਂ ਅਠਾਰਾਂ ਸਾਲ ਦੀ ਉਮਰ ਤੱਕ ਦੇ ਹਨ। ਉਪਰੰਤ ਇਨ੍ਹਾਂ ਨੂੰ ਡਾਕਟਰੀ ਜਾਂਚ ਲਈ ਸਿਵਲ ਹਸਪਤਾਲ ਲਿਜਾਇਆ ਗਿਆ।

ਇਸ ਤੋਂ ਬਾਅਦ ਇਨ੍ਹਾਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਸ ਵੱਲੋਂ ਛੇ ਲੜਕੀਆਂ ਨੂੰ ਗਾਂਧੀ ਵਨੀਤਾ ਆਸ਼ਰਮ ਅਤੇ ਚਾਰ ਲੜਕਿਆਂ ਨੂੰ ਹੁਸ਼ਿਆਰਪੁਰ ਦੇ ਚਿਲਡਰਨ ਹੋਮ ਫਾਰ ਬੁਆਏਜ਼ ਵਿਖੇ ਭੇਜ ਦਿੱਤਾ ਗਿਆ। ਬੱਚਿਆਂ ਨੂੰ ‘ਵਿੱਦਿਆ ਪ੍ਰਕਾਸ਼-ਸਕੂਲ ਵਾਪਸੀ ਦਾ ਆਗਾਜ਼’ ਪ੍ਰਾਜੈਕਟ ਤਹਿਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ ਅਤੇ ਹੋਮ ਵਿੱਚ ਰੱਖ ਕੇ ਪੜ੍ਹਾਈ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ। ਜੇਕਰ ਕੋਈ ਬੱਚਾ ਕਿਸੇ ਕਿੱਤੇ ਦਾ ਸ਼ੌਂਕ ਰੱਖਦਾ ਹੈ ਤਾਂ ਉਸ ਨੂੰ ਵੋਕੇਸ਼ਨਲ ਟ੍ਰੇਨਿੰਗ ਵੀ ਮੁਹੱਈਆ ਕਰਵਾਈ ਜਾਵੇਗੀ l

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र