21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਪੁਲਿਸ ਲਾਈਨ ਜਲੰਧਰ ਵਿਖੇ

ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ

ਜਲੰਧਰ, (Jatinder Rawat)- 21 ਜੂਨ 2022 ਨੂੰ ਕੌਮਾਂਤਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਪੁਲਸ ਲਾਈਨ ਜਲੰਧਰ ਵਿਖੇ ਕਰਵਾਇਆ ਜਾਵੇਗਾ, ਜਿਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

                ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਸਮਾਗਮ ਵਾਲੇ ਸਥਾਨ ‘ਤੇ ਪੀਣ ਵਾਲੇ ਪਾਣੀ, ਮੈਡੀਕਲ ਟੀਮਾਂ ਸਮੇਤ ਹੋਰ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੋਗਾ ਦਿਵਸ ਦੀਆਂ ਤਿਆਰੀਆਂ ਤੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਇਸ ਮੌਕੇ ਸਿੱਖਿਆ ਵਿਭਾਗ, ਖੇਡ ਵਿਭਾਗ, ਯੁਵਕ ਸੇਵਾਵਾਂ, ਸੈਨਿਕ ਵੈੱਲਫੇਅਰ ਦੇ ਅਧਿਕਾਰੀਆਂ ਨੂੰ ਵਿਦਿਆਰਥੀਆਂ, ਖਿਡਾਰੀਆਂ, ਸਪੋਰਟਸ ਕਲੱਬਾਂ ਆਦਿ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ।

                ਅਮਿਤ ਸਰੀਨ ਨੇ ਕਿਹਾ ਕਿ ਸਾਨੂੰ ਤੰਦਰੁਸਤੀ ਲਈ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਯੋਗ ਦਿਵਸ ‘ਤੇ ਯੋਗ ਦੇ ਜ਼ਰੀਏ ਲੋਕਾਂ ਨੂੰ ਸਿਹਤਮੰਦ ਰਹਿਣ ਦਾ ਸੁਨੇਹਾ ਦਿੱਤਾ ਜਾਵੇਗਾ।

                ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਆਯੂਰਵੇਦਿਕ ਤੇ ਯੂਨਾਨੀ ਅਫ਼ਸਰ ਡਾ. ਜੋਗਿੰਦਰਪਾਲ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Loading

Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश