ਖੁਸ਼ਬੂ ਪੰਜਾਬ ਦੀ

Latest news
ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ

ਲੁਧਿਆਣਾ ਦੇ ਕਾਰ ਡੀਲਰ ਨੂੰ ਅਗਵਾ ਕਰਕੇ 9.5 ਲੱਖ ਦੀ ਫਿਰੌਤੀ ਮੰਗਣ ਵਾਲੇ ਚਾਰ ਮੁਲਜ਼ਮ ਕਾਬੂ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੁਲਜ਼ਮਾਂ ਨੂੰ ਲੁਧਿਆਣਾ ਸਿਟੀ ਪੁਲਿਸ ਹਵਾਲੇ ਕੀਤਾ

ਜਲੰਧਰ (Jatinder Rawat)- ਲੁਧਿਆਣਾ ਦੇ ਹੈਬੋਵਾਲ ਇਲਾਕੇ ਤੋਂ ਵੀਰਵਾਰ ਸ਼ਾਮ ਨੂੰ ਇੱਕ ਕਾਰ ਡੀਲਰ ਨੂੰ ਅਗਵਾ ਕਰਕੇ ਪੀੜਤ ਦੇ ਪਰਿਵਾਰ ਤੋਂ 9.5 ਲੱਖ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ ਸਿਟੀ ਪੁਲਿਸ ਨੇ ਸ਼ੁੱਕਰਵਾਰ ਨੂੰ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦੀ ਪਛਾਣ ਮਨਜੀਤ ਸਿੰਘ (42) ਵਾਸੀ ਕੈਲਾਸ਼ ਨਗਰ, ਚਮਕੌਰ ਸਿੰਘ (29) ਵਾਸੀ ਸੁਭਾਸ਼ ਨਗਰ, ਭਜਨ ਸਿੰਘ ਵਾਸੀ ਭੌਰਾ ਕਲੋਨੀ, ਲੁਧਿਆਣਾ ਅਤੇ ਰਾਹੁਲ (21) ਵਾਸੀ ਮਧੂਬਨ ਕਲੋਨੀ, ਜਲੰਧਰ ਵਜੋਂ ਹੋਈ ਹੈ। ਪੀੜਤ ਕਾਰ ਡੀਲਰ ਕੁਲਵਿੰਦਰ ਸਿੰਘ (30) ਵਾਸੀ ਹਕੀਕਤ ਨਗਰ, ਲੁਧਿਆਣਾ ਨੂੰ  ਸੀ.ਆਈ.ਏ. ਸਟਾਫ਼-2, ਜਲੰਧਰ ਦੀ ਪੁਲਿਸ ਪਾਰਟੀ ਵੱਲੋਂ ਸੁਰੱਖਿਅਤ ਬਚਾ ਲਿਆ ਗਿਆ ਹੈ।

                ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀ.ਸੀ.ਪੀ.) ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਨੂੰ ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਵੀਰਵਾਰ ਸ਼ਾਮ ਨੂੰ ਉਸ ਦੀ ਵਰਕਸ਼ਾਪ ਤੋਂ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਸੀ, ਜਿਸ ਤੋਂ ਬਾਅਦ ਮੁਲਜ਼ਮਾਂ ਵੱਲੋਂ ਪੀੜਤ ਦੀ ਪਤਨੀ ਅਮਨਪ੍ਰੀਤ ਕੌਰ ਤੋਂ 9.5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਮਨਪ੍ਰੀਤ ਕੌਰ ਦੀ ਸ਼ਿਕਾਇਤ ‘ਤੇ ਥਾਣਾ ਹੈਬੋਵਾਲ ਵਿਖੇ ਆਈ.ਪੀ.ਸੀ. ਦੀ ਧਾਰਾ 365, 34 ਤਹਿਤ ਕੇਸ ਦਰਜ ਕੀਤਾ ਗਿਆ ।

                ਉਨ੍ਹਾਂ ਦੱਸਿਆ ਕਿ ਲੁਧਿਆਣਾ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਅਤੇ ਸ਼ਹਿਰ ਵਿੱਚ ਮੁਲਜ਼ਮਾਂ ਦੀ ਹਰਕਤ ਬਾਰੇ ਤੁਰੰਤ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਸੂਚਿਤ ਕੀਤਾ।ਡੀ.ਸੀ.ਪੀ. ਨੇ ਦੱਸਿਆ ਕਿ ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੀ ਕੀਤੀ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ-2 ਦੀ ਇੱਕ ਟੀਮ ਨੂੰ ਤੁਰੰਤ ਮਧੂਬਨ ਕਲੋਨੀ ਭੇਜਿਆ ਗਿਆ, ਜਿੱਥੇ ਅਗਵਾਕਾਰ ਪੀੜਤ ਦੇ ਨਾਲ ਲੁਕੇ ਹੋਏ ਸਨ। ਡੀ.ਸੀ.ਪੀ. ਨੇ ਦੱਸਿਆ ਕਿ ਟੀਮ ਵੱਲੋਂ ਇਸ ਘਟਨਾ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਕਾਬੂ ਕਰਨ ਤੋਂ ਇਲਾਵਾ ਪੀੜਤ ਨੂੰ ਸੁਰੱਖਿਅਤ ਛੁਡਵਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਅਤੇ ਪੀੜਤ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਟੀਮ ਦੇ ਹਵਾਲੇ ਕਰ ਦਿੱਤਾ ਗਿਆ ਹੈ।

Loading

Scroll to Top