ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਨੇ ਅਕਾਲੀ ਦਲ ਨੂੰ ਦਿੱਤਾ ਕਰਾਰਾ ਝਟਕਾ

ਅਕਾਲੀ ਆਗੂ ਵਿੱਕੀ ਤੁਲਸੀ ‘ਤੇ ਆਕਾਸ਼ ਗੁਪਤਾ ਨੂੰ ਸਿਰੋਪਾਓ ਪਾਕੇ ਦਿੱਤੀ ਵੱਡੀ ਜ਼ਿੰਮੇਵਾਰੀ
ਜਲੰਧਰ (Jatinder Rawat)- ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ‘ਤੇ ਆਮ ਆਦਮੀ ਪਾਰਟੀ ਦੇ ਆਗੂ ਰਮਨ ਅਰੋੜਾ ਅਤੇ “ਆਪ” ਦੇ ਸੇਵਾਦਾਰ ਰਾਜੂ ਮਦਾਨ ਨੇ ਕੇਂਦਰੀ ਹਲਕੇ ਵਿੱਚ ਅਕਾਲੀ ਦਲ ਦੇ ਗੜ੍ਹ ਵਿੱਚ ਵੱਡੀ ਸੱਟ ਮਾਰੀ ਹੈ। ਇੱਥੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕਾਰੋਬਾਰੀ ਵਿੱਕੀ ਤੁਲਸੀ ਅਤੇ ਨੌਜਵਾਨ ਅਕਾਲੀ ਆਗੂ ਆਕਾਸ਼ ਗੁਪਤਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਨੇ ਵੀਰਵਾਰ ਨੂੰ ਰਾਮਾਮੰਡੀ ਮਾਰਕੀਟ ਐਸੋਸੀਏਸ਼ਨ ਦੇ ਗਠਨ ਮੌਕੇ ਅਕਾਲੀ ਦਲ ਦੇ ਆਗੂ ਵਿੱਕੀ ਤੁਲਸੀ ਅਤੇ ਨੌਜਵਾਨ ਆਗੂ ਆਕਾਸ਼ ਗੁਪਤਾ ਨੂੰ ਐਸੋਸੀਏਸ਼ਨ ਦੀ ਵਾਗਡੋਰ ਸੌਂਪੀ। ਇਸ ਕਾਰਨ ਇਹ ਚਰਚਾ ਤੇਜ਼ ਹੋ ਗਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵਿੱਕੀ ਤੁਲਸੀ ਅਤੇ ਆਕਾਸ਼ ਗੁਪਤਾ ਸਮੇਤ ਕਈ ਅਕਾਲੀ ਆਗੂ ‘ਤੇ ਵਰਕਰ “ਆਪ” ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ।

ਵਿੱਕੀ ਪ੍ਰਧਾਨ, ਆਕਾਸ਼ ਕੈਸ਼ੀਅਰ ਬਣੇ
ਇਸ ਸਮੇਂ ਵਿਧਾਇਕ ਰਮਨ ਅਰੋੜਾ ਨੇ ਰਾਮਾਮੰਡੀ ਮਾਰਕੀਟ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਵਿੱਕੀ ਤੁਲਸੀ, ਜਨਰਲ ਸਕੱਤਰ ਸੁਰੇਸ਼ ਕੁਮਾਰ ਅਤੇ ਕੈਸ਼ੀਅਰ ਆਕਾਸ਼ ਗੁਪਤਾ ਨੂੰ ਸਿਰੋਪਾ ਪਾ ਕੇ ਜ਼ਿੰਮੇਵਾਰੀ ਸੌਂਪੀ। ਇਸ ਮੌਕੇ ਵਿੱਕੀ ਤੁਲਸੀ ਅਤੇ ਆਕਾਸ਼ ਗੁਪਤਾ ਨੇ ਵਿਧਾਇਕ ਰਮਨ ਅਰੋੜਾ ਨੂੰ ਸਿਰੋਪਾਓ ਪਾ ਕੇ ਸਵਾਗਤ ਕੀਤਾ।
ਇਸ ਮੌਕੇ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਰਾਮਾ ਮੰਡੀ ਮਾਰਕੀਟ ਐਸੋਸੀਏਸ਼ਨ ਦੇ ਅਹੁਦੇਦਾਰ ਖੁਦ ਨਗਰ ਨਿਗਮ ਦੇ ਹੈੱਡਕੁਆਰਟਰ ਜਾਕੇ ਤਹਿਬਾਜ਼ਾਰੀ, ਬਿਲਡਿੰਗ ਬ੍ਰਾਂਚ ਅਤੇ ਨਗਰ ਨਿਗਮ ਦੀਆਂ ਹੋਰ ਸ਼ਾਖਾਵਾਂ ਨਾਲ ਸਬੰਧਤ ਕੰਮ ਕਰਵਾ ਸਕਦੇ ਹਨ। ਇਸ ਮੌਕੇ ਗੌਰਵ ਅਰੋੜਾ, ਹਰਜਿੰਦਰ ਭੋਲਾ, ਸਾਹਿਲ ਅਰੋੜਾ, ਗਗਨ ਅਰੋੜਾ, ਮੋਨੂੰ ਅਰੋੜਾ, ਹਨੀ ਭਾਟੀਆ ‘ਤੇ ਹੋਰ ਹਾਜ਼ਰ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की