ਓਲੰਪੀਅਨ ਵਰਿੰਦਰ ਸਿੰਘ ਦਾ ਭਾਰਤੀ ਹਾਕੀ ਵਿੱਚ ਅਹਿਮ ਯੋਗਦਾਨ – ਘਨਸ਼ਿਆਮ ਥੋਰੀ

 ਜਲੰਧਰ (Jatinder Rawat):  ਓਲੰਪਿਕ ਤਮਗਾ ਜੇਤੂ ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ 75 ਸਾਲ ਦੀ ਉਮਰ ਵਿੱਚ ਅੱਜ ਸਥਾਨਕ ਹਸਪਤਾਲ ਵਿੱਚ ਸੰਖੇਪ ਬਿਮਾਰੀ ਤੋਂ ਬਾਦ ਦਿਹਾਂਤ ਹੋ ਗਿਆ ਹੈ।

 ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਅਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਓਲੰਪਿਕ ਤਮਗਾ ਜੇਤੂ ਅਤੇ 1975 ਸੰਸਾਰ ਕੱਪ ਦੇ ਗੋਲਡ ਮੈਡਲਿਸਟ ਹਾਕੀ ਓਲੰਪੀਅਨ ਵਰਿੰਦਰ ਸਿੰਘ ਦੇ ਦਿਹਾਂਤ ਉਪਰ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹੋਏ ਕਿਹਾ ਖੇਡ ਜਗਤ ਵਿਚ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ । ਉਹਨਾਂ ਕਿਹਾ ਕਿ ਭਾਰਤੀ ਹਾਕੀ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ  ਰਿਹਾ ਹੈ ਅਤੇ ਉਹ ਯਾਦ ਹਮੇਸ਼ਾ ਸਾਡੇ ਦਿਲਾਂ ਵਿੱਚ ਰਹੇਗੀ । ਇਸ ਦੌਰਾਨ ਸੁਰਜੀਤ ਹਾਕੀ ਸੁਸਾਇਟੀ ਦੇ ਮੈਂਬਰਾਂ ਵੱਲੋਂ ਵਿਛੜੀ ਰੂਹ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ ਅਤੇ ਉਹਨਾਂ ਦੀ ਹਾਕੀ ਪ੍ਰਤੀ ਅਵੱਲ ਦਰਜੇ ਦੀਆਂ ਪ੍ਰਾਪਤੀਆਂ ਨੂੰ ਵੀ ਯਾਦ ਕੀਤਾ ਗਿਆ । ਸੁਵਰਗਵਸੀ ਓਲੰਪੀਅਨ ਵਰਿੰਦਰ ਸਿੰਘ ਨੂੰ ਅੱਜ ਸੁਰਜੀਤ ਹਾਕੀ ਸੁਸਾਇਟੀ ਦੇ ਐਲ.ਆਰ.ਨਈਅਰਲਖਵਿੰਦਰ ਪਾਲ ਸਿੰਘ ਖੈਰਾਸੁਰਿੰਦਰ ਸਿੰਘ ਭਾਪਾਰਨਬੀਰ ਸਿੰਘ ਟੁੱਟਗੁਰਵਿੰਦਰ ਸਿੰਘ ਗੁੱਲੂਰਾਮ ਪਰਤਾਪਗੌਰਵ ਅਗਰਵਾਲਰਨਦੀਪ ਗੁਪਤਾ ਅਤੇ ਰਮਨੀਕ ਸਿੰਘ ਰੰਧਾਵਾ (ਸਟੇਟ ਜੁਆਇੰਟ ਸਕੱਤਰ ਆਮ ਆਦਮੀ ਪਾਰਟੀ) ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ ।

ਉੱਘੇ ਖੇਡ ਵਿਸਲ ਬਲੋਅਰ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਉਹਨਾਂ ਦੀ ਹਾਕੀ ਪ੍ਰਤੀ ਲਗਨ ਦਾ ਅੰਦਾਜਾ ਇਸ ਗੱਲ੍ਹ ਤੋਂ ਲਗਾਇਆ ਜਾ ਸਕਦਾ ਹੈ ਕਿ ਉਹ 75 ਸਾਲਾਂ ਦੀ ਉਮਰ ਵਿੱਚ ਵੀ ਰੈਗੂਲਰ ਤੌਰ ਉਪਰ ਖਿਡਾਰੀਆਂ ਨੁੰ ਟ੍ਰੇਨਿੰਗ ਜਾਇਆਂ ਕਰਦੇ ਸਨ । ਹਾਕੀ ਪੰਜਾਬ ਦੀ ਐਡਹਾਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਵੱਲੋਂ ਓਲੰਪੀਅਨ ਵਰਿੰਦਰ ਸਿੰਘ ਮੌਤ ਉਪਰ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी