ਖਾਲਸਾ ਏਡ ਦੇ ਸੀਈਓ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਵੀ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਖੁਦ ਰਵੀ ਸਿੰਘ ਖਾਲਸਾ ਵੱਲੋਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਰਵੀ ਸਿੰਘ ਵੱਲੋਂ ਫੇਸਬੁੱਕ ‘ਤੇ ਇੱਕ ਪੋਸਟ ਪਾ ਕੇ ਦੱਸਿਆ ਗਿਆ ਹੈ ਕਿ ਭਾਰਤ ਵਿੱਚ ਉਨ੍ਹਾਂ ਦਾ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਦੇ ਅਧੀਨ ਲੋਕਤੰਤਰ ਦਾ ਅਸਲੀ ਚਹਿਰਾ ਹੈ। ਸਿੱਖ ਸੋਸ਼ਲ ਮੀਡੀਆ ਅਕਾਊਂਟ ‘ਤੇ ਬੈਨ ਲਾਉਣ ਨਾਲ ਆਵਾਜ਼ਾਂ ਉੱਠਣ ਤੋਂ ਰੋਕਿਆ ਨਹੀਂ ਜਾ ਸਕਦਾ। ਅਸੀਂ ਹੋਰ ਉੱਚੀ ਆਵਾਜ਼ਾਂ ਉਠਾਵਾਂਗੇ।