ਦਿੜ੍ਹਬਾ ਮੰਡੀ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) – ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚੋਂ ਅੱਵਲ ਆਏ ਵਿਦਿਆਰਥੀਆਂ ਦੇ ਸਨਮਾਨ ਵਿਚ ਪ੍ਰੇਮ ਸਭਾ ਹਾਈ ਸਕੂਲ ਸੰਗਰੂਰ ਵਿਖੇ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ੍ਰੀ ਪਵਨ ਕੁਮਾਰ ਗੁਪਤਾ ਐਡਵੋਕੇਟ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਸਮਾਗਮ ਦੀ ਪ੍ਰਧਾਨਗੀ ਮੈਨੇਜਮੈਂਟ ਦੇ ਮੈਨੇਜਰ ਬਾਬੂ ਪੂਰਨ ਚੰਦ ਜਿੰਦਲ ਨੇ ਕੀਤੀ । ਇਸ ਮੌਕੇ ਸਕੂਲ ਪ੍ਰਿੰਸੀਪਲ ਮਧੂ ਬਾਲਾ ਨੇ ਦੱਸਿਆ ਕਿ ਇਸ ਸਾਲ ਬਾਰ੍ਹਵੀਂ ਜਮਾਤ ਦੇ ਕੁੱਲ 42 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਸ ਵਿੱਚੋਂ 26 ਵਿਦਿਆਰਥੀਆਂ ਨੇ 60% ਤੋਂ ਉੱਪਰ ਨੰਬਰ ਪ੍ਰਾਪਤ ਕੀਤੇ ਅਤੇ 16 ਵਿਦਿਆਰਥੀਆਂ ਨੇ 80-90% ਨੰਬਰ ਪ੍ਰਾਪਤ ਕਰ ਕੇ ਪ੍ਰੀਖਿਆ ਪਾਸ ਕੀਤੀ । ਇਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮੈਨੇਜਮੈਂਟ ਦੇ ਪ੍ਰਧਾਨ ਐਡਵੋਕੇਟ ਪਵਨ ਗੁਪਤਾ ਨੇ ਕਿਹਾ ਕਿ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਪਾਉਣ ਲਈ ਸਖ਼ਤ ਮਿਹਨਤ ਕਰਨੀ ਜ਼ਰੂਰੀ ਹੁੰਦੀ ਹੈ ਜਿਹੜੀ ਕਿ ਤੁਹਾਡੇ ਚਿਹਰਿਆਂ ਤੋ ਝਲਕ ਰਹੀ ਹੈ। ਉਮੀਦ ਹੈ ਕਿ ਤੁਸੀਂ ਭਵਿੱਖ ਵਿੱਚ ਇਸੇ ਤਰ੍ਹਾਂ ਸਖਤ ਮਿਹਨਤ ਦਾ ਸਹਾਰਾ ਲੈ ਕੇ ਆਪਣੇ ਮਾਂ ਬਾਪ ਅਤੇ ਆਪਣੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਦੇ ਹੋਏ ਉੱਚੀਆਂ ਮੰਜ਼ਿਲਾਂ ਨੂੰ ਸਰ ਕਰੋਗੇ। ਉਨ੍ਹਾਂ ਵਧੀਆ ਨਤੀਜੇ ਲਈ ਸਮੂਹ ਅਧਿਆਪਕਾਂ ਤੇ ਮਾਪਿਆਂ ਨੂੰ ਵੀ ਵਧਾਈ ਦਿੱਤੀ । ਮੰਚ ਦਾ ਸੰਚਾਲਨ ਅਵਤਾਰ ਸਿੰਘ ਡੀ ਪੀ ਈ ਨੇ ਕੀਤਾ ਤੇ ਉਨ੍ਹਾਂ ਸਮੂਹ ਆਏ ਹੋਏ ਸਾਰੇ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ । ਇਸ ਮੌਕੇ ਰਾਖੀ ਮਿਨਿਸਟਰ,ਜਸਕਰਨ,ਅਮਨਅਲੀਰਾਹੁਲ,ਹਿਤੇ ਨ, ਮਾਨਵ,ਸਿਮਰਨ,ਹਰਸ਼ਵਰਧਨ,
ਸੰਦੀਪ ਦਾ ਸਨਮਾਨ ਕੀਤਾ ਗਿਆ।ਇਸ ਸਮਾਗਮ ਦੌਰਾਨ ਮੈਡਮ ਗੀਤਾ ਰਾਣੀ, ਮੈਡਮ ਜੋਤਸ਼ਨਾ ਪੁਰੀ, ਮੈਡਮ ਬਬੀਤਾ ਮਿੱਤਲ, ਮੈਡਮ ਮੋਨਿਕਾ, ਮੈਡਮ ਹਰਿੰਦਰ ਕੌਰ, ਮੈਡਮ ਨਵਜੀਤ ਕੌਰ,ਸ਼ੁਸੀਲ ਕੁਮਾਰ,ਰਾਮ ਸਿੰਘ,ਸੁਨੀਤਾ ਰਾਣੀ,ਸੀਮਾ ਰਾਣੀ ਤੇ ਸਮੂਹ ਸਟਾਫ ਹਾਜ਼ਰ ਸੀ I