ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲੇ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ’ਤੇ ਰੋਕ ਲਾ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅਜੇ ਵੀ ਚੱਲ ਰਹੀ ਹੈ। ਕੁਮਾਰ ਪਹਿਲਾਂ ਹੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਏ ਦੰਗਿਆਂ ਨਾਲ ਸਬੰਧਤ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।
ਜਸਟਿਸ ਯੋਗੇਸ਼ ਖੰਨਾ ਨੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਉਸ ਦੀ ਜ਼ਮਾਨਤ ਨੂੰ ਚੁਣੌਤੀ ਦੇਣ ‘ਤੇ ਕੁਮਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਐਸਆਈਟੀ ਨੇ ਸਰਸਵਤੀ ਵਿਹਾਰ ਥਾਣੇ ਅਧੀਨ ਦੰਗੇ ਅਤੇ ਕਤਲ ਕੇਸ ਵਿੱਚ ਕੁਮਾਰ ਨੂੰ ਦਿੱਤੀ ਗਈ ਜ਼ਮਾਨਤ ਦਾ ਵਿਰੋਧ ਕੀਤਾ ਹੈ, ਜਿਸ ਦੀ ਸੁਣਵਾਈ ਚੱਲ ਰਹੀ ਹੈ।