ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਭੜਕਾਊ ਬਿਆਨ ਦੇਣ, ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ ਅਤੇ ਅਪਰਾਧਿਕ ਧਮਕੀਆਂ ਦੇਣ ਦੇ ਦੋਸ਼ ਹੇਠ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਤੇਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ ‘ਤੇ 4 ਅਗਸਤ ਤੱਕ ਰੋਕ ਲਗਾ ਦਿੱਤੀ ਹੈ। ਇਸ ਤਰ੍ਹਾਂ ਤੇਜਿੰਦਰ ਬੱਗਾ ਦੀ ਗ੍ਰਿਫਤਾਰੀ ‘ਤੇ ਰੋਕ ਜਾਰੀ ਰਹੇਗੀ ਅਤੇ ਮਾਮਲੇ ਦੀ ਸੁਣਵਾਈ 4 ਅਗਸਤ ਨੂੰ ਹੋਵੇਗੀ।
ਹਾਈਕੋਰਟ ‘ਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ‘ਚ ਕੁਝ ਦਸਤਾਵੇਜ਼ ਦਿੱਤੇ, ਜਿਨ੍ਹਾਂ ‘ਚ ਪੰਜਾਬ ਪੁਲਸ ਨੇ ਫੋਟੋਆਂ ਅਤੇ ਵੀਡੀਓਜ਼ ਨੱਥੀ ਕੀਤੀਆਂ ਹਨ। ਇਸ ਵਿੱਚ ਸਰਕਾਰ ਦੀ ਤਰਫੋਂ ਇਹ ਦੱਸਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਜਦੋਂ ਪੰਜਾਬ ਪੁਲਿਸ ਤਜਿੰਦਰ ਪਾਲ ਸਿੰਘ ਬੱਗਾ ਨੂੰ ਦਿੱਲੀ ਤੋਂ ਲਿਆ ਰਹੀ ਸੀ ਤਾਂ ਪੁਲਿਸ ਨੇ ਕਿਵੇਂ ਰੋਕਿਆ ਸੀ। ਦੱਸ ਦੇਈਏ ਕਿ ਪਿਛਲੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੱਗਾ ਦੀ ਗ੍ਰਿਫਤਾਰੀ ‘ਤੇ 6 ਜੁਲਾਈ ਤੱਕ ਰੋਕ ਲਗਾ ਦਿੱਤੀ ਸੀ।