ਚੰਡੀਗੜ੍ਹ- ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਦੀ ਨਵੀਂ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਹ ਕਮੇਟੀ ਲੋਕ ਹਿੱਤ ਦੇ ਮੁੱਦਿਆਂ ’ਤੇ ਸਰਕਾਰ ਨੂੰ ਸਲਾਹ ਦੇਵੇਗੀ। ਐਮਪੀ ਚੱਢਾ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਹਨ। ਪੰਜਾਬ ਵਿੱਚ ਪਾਰਟੀ ਦੀ ਸਰਕਾਰ ਬਣੀ ਤਾਂ ਉਨ੍ਹਾਂ ਨੇ ਵਿਧਾਇਕ ਦਾ ਅਹੁਦਾ ਛੱਡ ਦਿੱਤਾ। ਫਿਰ ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਰਾਹੀਂ ਦਿੱਲੀ ਅਤੇ ਪੰਜਾਬ ਸਰਕਾਰ ਦਰਮਿਆਨ ਗਿਆਨ ਵੰਡ ਸਮਝੌਤੇ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ। ਇਸ ਕਮੇਟੀ ਦੇ ਅਹੁਦੇਦਾਰਾਂ ਨੂੰ ਕੋਈ ਵੱਖਰਾ ਭੱਤਾ ਜਾਂ ਲਾਭ ਨਹੀਂ ਮਿਲੇਗਾ। ਨਵੀਂ ਕਮੇਟੀ ਰਾਹੀਂ ਪੰਜਾਬ ਸਰਕਾਰ ਦਾ ਧਿਆਨ ਦਿੱਲੀ ਸਰਕਾਰ ਨਾਲ ਹੋਏ ਗਿਆਨ ਵੰਡ ਸਮਝੌਤੇ ’ਤੇ ਰਹੇਗਾ। ਇਸ ਸਮਝੌਤੇ ’ਤੇ ਅਪ੍ਰੈਲ ਮਹੀਨੇ ’ਚ ਹਸਤਾਖਰ ਕੀਤੇ ਗਏ ਸਨ।