11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਸੰਯੁਕਤ ਰਾਸ਼ਟਰ ਨੇ ਭਾਰਤ ਬਾਰੇ ਹੈਰਾਨ ਕਰਨ ਵਾਲੀ ਰਿਪੋਰਟ ਦਿੱਤੀ ਹੈ। ਸੰਯੁਕਤ ਰਾਸ਼ਟਰ ਦਾ ਅਨੁਮਾਨ ਹੈ ਕਿ 2023 ਵਿੱਚ ਭਾਰਤ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਬਣ ਜਾਵੇਗਾ। ਇਸ ਸਮੇਂ ਚੀਨ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੈ ਅਤੇ ਭਾਰਤ ਅਗਲੇ ਸਾਲ ਇਸ ਨੂੰ ਪਛਾੜ ਦੇਵੇਗਾ। ਇਸ ਮੌਕੇ ਸੰਯੁਕਤ ਰਾਸ਼ਟਰ ਨੇ ਦੱਸਿਆ ਕਿ ਨਵੰਬਰ 2022 ਦੇ ਮੱਧ ਤੱਕ ਦੁਨੀਆ ਦੀ ਆਬਾਦੀ 8 ਅਰਬ ਤੱਕ ਪਹੁੰਚ ਜਾਵੇਗੀ। ਵਿਸ਼ਵ ਦੀ ਆਬਾਦੀ 1950 ਤੋਂ ਬਾਅਦ ਸਭ ਤੋਂ ਘੱਟ ਰਫ਼ਤਾਰ ਨਾਲ ਵਧ ਰਹੀ ਹੈ। 2020 ਵਿੱਚ ਆਬਾਦੀ ਵਾਧੇ ਦੀ ਦਰ ਇੱਕ ਫੀਸਦੀ ਤੋਂ ਵੀ ਘੱਟ ਰਹਿ ਗਈ ਹੈ। ਸੰਯੁਕਤ ਰਾਸ਼ਟਰ ਦੇ ਤਾਜ਼ਾ ਅਨੁਮਾਨਾਂ ਅਨੁਸਾਰ, ਵਿਸ਼ਵ ਦੀ ਆਬਾਦੀ 2030 ਵਿੱਚ ਲਗਭਗ 8.5 ਅਰਬ ਅਤੇ 2050 ਵਿੱਚ 9.7 ਅਰਬ ਹੋ ਜਾਵੇਗੀ। 2080 ਤੱਕ ਇਹ ਲਗਭਗ 10.4 ਅਰਬ ਦੇ ਸਿਖਰ ‘ਤੇ ਪਹੁੰਚਣ ਦਾ ਅਨੁਮਾਨ ਹੈ।