2030 ਤੱਕ ਨਹੀਂ ਹੋ ਸਕਦੀ ਅਬੂ ਸਲੇਮ ਦੀ ਰਿਹਾਈ

ਨਵੀਂ ਦਿੱਲੀ:  ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਗੈਂਗਸਟਰ ਅਬੂ ਸਲੇਮ ਨੂੰ 2030 ਤੱਕ ਰਿਹਾਅ ਨਹੀਂ ਕੀਤਾ ਜਾ ਸਕਦਾ, ਪਰ ਉਸ ਦੀ 25 ਸਾਲ ਦੀ ਨਜ਼ਰਬੰਦੀ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਕੇਂਦਰ ਸਰਕਾਰ, ਭਾਰਤ ਅਤੇ ਪੁਰਤਗਾਲ ਦਰਮਿਆਨ ਹਵਾਲਗੀ ਸੰਧੀ ਬਾਰੇ ਰਾਸ਼ਟਰਪਤੀ ਨੂੰ ਸਲਾਹ ਦੇ ਸਕਦੀ ਹੈ। 1993 ਦੇ ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬੂ ਸਲੇਮ ਨੇ ਦੋ ਮਾਮਲਿਆਂ ਵਿੱਚ ਉਸ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਸ ਨੇ ਦਾਅਵਾ ਕੀਤਾ ਸੀ ਕਿ ਪੁਰਤਗਾਲ ਤੋਂ ਉਸ ਦੀ ਹਵਾਲਗੀ ਦੀਆਂ ਸ਼ਰਤਾਂ ਮੁਤਾਬਕ ਉਸ ਦੀ ਕੈਦ 25 ਸਾਲ ਤੋਂ ਵੱਧ ਨਹੀਂ ਹੋ ਸਕਦੀ। ਇਸ ਲਈ ਉਸ ਨੂੰ 2027 ਵਿਚ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਸਲੇਮ ਦੀ ਰਿਹਾਈ ‘ਤੇ ਵਿਚਾਰ ਕਰਨ ਦਾ ਸਮਾਂ 2027 ਨਹੀਂ 2030 ‘ਚ ਆਵੇਗਾ। ਕਿਉਂਕਿ ਉਸ ਨੂੰ 2005 ਵਿੱਚ ਪੁਰਤਗਾਲ ਤੋਂ ਭਾਰਤ ਲਿਆਂਦਾ ਗਿਆ ਸੀ। ਫਿਰ ਸਰਕਾਰ ਲੋੜੀਂਦਾ ਫੈਸਲਾ ਲਵੇਗੀ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी