ਕੋਲੰਬੋ : ਆਪਣੇ ਸਭ ਤੋਂ ਭੈੜੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ੍ਰੀਲੰਕਾ ਨੇ ਇੱਕ ਵਾਰ ਫਿਰ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਦੇਸ਼ ਦੇ ਕਾਰਜਕਾਰੀ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ ਨੇ ਸੋਮਵਾਰ ਤੋਂ ਟਾਪੂ ਦੇਸ਼ ਵਿੱਚ ਇਸਨੂੰ ਲਾਗੂ ਕਰਨ ਦਾ ਐਲਾਨ ਕਰਦੇ ਹੋਏ ਇੱਕ ਗਜ਼ਟ ਜਾਰੀ ਕੀਤਾ ਹੈ। ਐਲਾਨ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਦੇਸ਼ ਵਿੱਚ ਸਮਾਜਿਕ ਅਸ਼ਾਂਤੀ ਅਤੇ ਗੰਭੀਰ ਆਰਥਿਕ ਸੰਕਟ ਕਾਰਨ ਲਿਆ ਗਿਆ ਹੈ। ਸਥਾਨਕ ਮੀਡੀਆ ਆਉਟਲੇਟ ਡੇਲੀ ਮਿਰਰ ਨੇ ਰਿਪੋਰਟ ਦਿੱਤੀ ਕਿ ਗਜ਼ਟ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸ਼੍ਰੀਲੰਕਾ ਵਿੱਚ ਐਮਰਜੈਂਸੀ ਦੀ ਸਥਿਤੀ ਲੋਕਾਂ ਦੀ ਸੁਰੱਖਿਆ, ਜਨਤਕ ਵਿਵਸਥਾ ਦੀ ਸੁਰੱਖਿਆ ਅਤੇ ਭਾਈਚਾਰੇ ਦੇ ਜੀਵਨ ਲਈ ਜ਼ਰੂਰੀ ਸਪਲਾਈ ਅਤੇ ਸੇਵਾਵਾਂ ਦੇ ਰੱਖ-ਰਖਾਅ ਦੇ ਹਿੱਤ ਵਿੱਚ ਘੋਸ਼ਿਤ ਕੀਤੀ ਗਈ ਹੈ।