ਕੈਨੇਡਾ ਦੇ ਬਰੈਂਪਟਨ ਸਾਊਥ ਦੀ ਐਮ.ਪੀ ਸੋਨੀਆ ਸਿੱਧੂ ਵੱਲੋਂ ਸਾਬਕਾ ਚੇਅਰਮੈਨ ਪਵਨ ਦੀਵਾਨ ਦਾ ਸਨਮਾਨ

ਨਿਊਯਾਰਕ/ ਬਰੈਂਪਟਨ (ਰਾਜ ਗੋਗਨਾ )—ਕੈਨੇਡਾ ਦੇ ਦੌਰੇ ‘ਤੇ ਪੰਜਾਬ ਤੋ ਆਏ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦਾ ਬਰੈਂਪਟਨ ਸਾਊਥ ਦੀ ਸੰਸਦ ਮੈਂਬਰ ਸੋਨੀਆ ਸਿੱਧੂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਸੰਸਦ ਮੈਂਬਰ ਸੋਨੀਆ ਸਿੱਧੂ ਨੇ ਕਿਹਾ ਕਿ ਪਵਨ ਦੀਵਾਨ ਵੱਲੋਂ ਪੰਜਾਬ ਵਿੱਚ ਪ੍ਰਵਾਸੀ ਭਾਈਚਾਰੇ ਦੇ ਹੱਕਾਂ ਲਈ ਲਗਾਤਾਰ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ।  ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਬਹੁਤ ਸਾਰੇ ਸੱਭਿਆਚਾਰਾਂ ਨਾਲ ਸਬੰਧਤ ਲੋਕ ਵੱਸਦੇ ਹਨ ਅਤੇ ਉਹ ਦੀਵਾਨ ਦੇ ਇੱਥੇ ਆਉਣ ’ਤੇ ਉਨ੍ਹਾਂ ਦਾ ਸਵਾਗਤ ਕਰਦੇ ਹਨ।ਸੰਸਦ ਮੈਂਬਰ ਸੋਨੀਆ ਸਿੱਧੂ ਦਾ ਧੰਨਵਾਦ ਕਰਦਿਆਂ ਪਵਨ ਦੀਵਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਪ੍ਰਵਾਸੀ ਭਾਰਤੀ ਭਾਈਚਾਰੇ ਨੂੰ ਆਪਣੀ ਮਿੱਟੀ ਨਾਲ ਜੋੜਨ ਲਈ ਹੀ ਆਪਣਾ ਫਰਜ਼ ਨਿਭਾਇਆ ਹੈ, ਜਿਸ ਨੂੰ ਉਹ ਭਵਿੱਖ ਵਿੱਚ ਵੀ ਨਿਭਾਉਂਦੇ ਰਹਿਣਗੇ।  ਇਸ ਦੌਰਾਨ ਉਨ੍ਹਾਂ ਕੈਨੇਡਾ ਦੇ ਵਿਜ਼ਟਰ ਵੀਜ਼ੇ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਲਈ ਬੋਰਡ ਬਣਾਉਣ ਦੀ ਮੰਗ ਵੀ ਕੀਤੀ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦਮ ਮਾਂਗਟ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ ਐਡਵੋਕੇਟ, ਅਮਰਪ੍ਰੀਤ ਔਲਖ, ਗੁਰਜੀਤ ਸਿੰਘ, ਜਰਨੈਲ ਸਿੰਘ ਗਰੇਵਾਲ ਆਦਿ ਹਾਜ਼ਰ ਸਨ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र