ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਗ੍ਰਾਮ ਪੰਚਾਇਤ ਮੰਝਫੱਗੂਵਾਲ ਵੱਲੋਂ ਪਾਣੀ ਵਾਲੀ ਟੈਂਕੀ ਦੇ ਪਾਇਪਾਂ ਦੀ ਮੁਰੰਮਤ ਦਾ ਕੰਮ ਸੁਰੂ ਕਰਵਾਇਆ

Ludhiana  (ਰਛਪਾਲ ਸਹੋਤਾ) ਆਮ ਆਦਮੀ ਦੀ ਸਰਕਾਰ ਜਦੋਂ ਦੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਆਮ ਲੋਕਾਂ ਨੂੰ ਸਹੀ ਢੰਗ ਨਾਲ ਸਹੂਲਤਾਂ ਦੇਣ ਲਈ ਅਤੇ ਪੈਡਿੰਗ ਪਏ ਕੰਮਾਂ ਨੂੰ ਜਲਦ ਪੂਰਾ ਕਰਨ ਲਈ ਵਚਨਬੱਧ ਹੈ।ਇਹਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਆਮ ਲੋਕਾਂ ਨਾਲ ਗੱਲਬਾਤ ਦੌਰਾਨ ਸਾਝਾਂ ਕੀਤਾ, ਕਾਫੀ ਲੰਮੇ ਸਮੇਂ ਤੋਂ ਪਿੰਡ ਮੰਝਫੱਗੂਵਾਲ ਦੀ ਪਾਣੀ ਵਾਲੀ ਟੈਕੀਂ ਦੇ ਪਾਇਪਾਂ ਦੀ ਮੁਰੰਮਤ ਪੈਡਿੰਗ ਪਈ ਸੀ, ਕੋਈ ਵੀ ਪ੍ਰਸ਼ਾਸਨਕ ਅਧਿਕਾਰੀ ਅਤੇ ਸਬੰਧਤ ਵਿਭਾਗ ਧਿਆਨ ਨਹੀ ਦੇ ਰਿਹਾ ਸੀ। ਪਰ ਹੁਣ ਆਮ ਆਦਮੀ ਸਰਕਾਰ ਬਣਨ ਤੇ ਇਹਨਾਂ ਕੰਮਾਂ ਨੂੰ ਮੁਕੰਮਲ ਕੀਤਾ ਜਾ ਰਿਹਾ ਹੈ। ਪਿੰਡ ਮੰਝਫੱਗੂਵਾਲ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਗ੍ਰਾਮ ਪੰਚਾਇਤ ਮੰਝਫੱਗੂਵਾਲ ਵੱਲੋਂ ਪਾਣੀ ਟੈਕੀ ਦੇ ਪਾਇਪਾਂ ਦੀ ਮੁਰੰਮਤ ਲਈ ਵਾਟਰ ਸਪਲਾਈ ਵਿਭਾਗ ਦੇ ਕਰਮਚਾਰੀ ਤੇ ਜੇ•ਸੀ•ਬੀ ਮਸ਼ੀਨ ਲਗਾਈ ਗਈ ਹੈ। ਪਾਇਪਾਂ ਦੀ ਮੁਰੰਮਤ ਦਾ ਕੰਮ ਜੇ•ਈ• ਰਾਜੇਸ਼ ਕੁਮਾਰ (ਵਾਟਰ ਸਪਲਾਈ ਵਿਭਾਗ) ਇਹਨਾਂ ਦੀ ਟੀਮ ਦੀ ਦੇਖਰੇਖ ਵਿੱਚ ਸੁਰੂ ਕਰਵਾਇਆ ਗਿਆ, ਜੇ•ਈ ਰਾਜੇਸ਼ ਕੁਮਾਰ ਨੇ ਪ੍ਰੈੱਸ ਨੂੰ ਦੱਸਿਆ ਕਿ ਬਰਸਾਤ ਦੇ ਮੌਸਮ ਵਿੱਚ ਪਾਣੀ ਵਾਲੀ ਟੈਂਕੀ ਦੀ ਸਫਾਈ ਵੀ ਜਰੂਰੀ ਹੈ ਇਸ ਕਰਕੇ ਪਾਣੀ ਵਾਲੀ ਟੈਕੀ ਦੀ ਸਫਾਈ ਦਾ ਕੰਮ ਵੀ ਜਲਦ ਕਰਵਾਇਆ ਜਾਵੇਗਾ। ਇਸ ਮੌਕੇ ਆਮ ਆਦਮੀ ਦੇ ਪਾਰਟੀ ਵਰਕਰ, ਗ੍ਰਾਮ ਪੰਚਾਇਤ ਮੰਝਫੱਗੂਵਾਲ ਅਤੇ ਪਿੰਡ ਦੇ ਵਾਸੀ ਮੌਜੂਦ ਸਨ।

Loading

Scroll to Top