ਓਪਨ ਕਵਿੱਜ਼ ਮੁਕਾਬਲੇ ਵਿਚ ਸੰਤ ਸਿੰਘ ਸੁੱਖਾ ਸਿੰਘ ਸਕੂਲ ਜੰਡਿਆਲਾ ਗੁਰੂ ਨੇ ਪ੍ਰਾਪਤ ਕੀਤਾ ਦੂਜਾ ਸਥਾਨ
ਜੰਡਿਆਲਾ ਗੁਰੂ (ਸੋਨੂੰ ਮਿਗਲਾਨੀ)- ਭਾਈ ਹਰੀ ਸਿੰਘ, ਗੁਰਮੀਤ ਸੰਗੀਤ ਅਕੈਡਮੀ ਵੱਲੋਂ ਓਪਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸੰਤ ਸਿੰਘ ਸੁੱਖਾ ਸਿੰਘ ਸਕੂਲ ਜੰਡਿਆਲਾ ਗੁਰੂ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਪਿ੍ਰੰਸੀਪਲ ਸ. ਸਤਪਾਲ ਸਿੰਘ ਜੀ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਸ. ਪਰਮਜੀਤ ਸਿੰਘ ਜਿਨ੍ਹਾਂ ਨੇ ਬੱਚਿਆਂ ਦੀ ਤਿਆਰੀ ਕਰਵਾਈ ਇਨ੍ਹਾਂ ਦਾ ਵੀ ਧੰਨਵਾਦ ਕੀਤਾ ਤੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਆ।
374 total views, 4 views today