ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਸਾਂਸਦ ਜਸਬੀਰ ਸਿੰਘ ਡਿੰਪਾ ਦੇ ਘਰ ਮੂਹਰੇ ਬਰਸਾਤੀ ਪਾਣੀ ਦਾ ਲੱਗਾ ਛੱਪੜ 

ਰਈਆ (ਕਮਲਜੀਤ ਸੋਨੂੰ)-ਪੰਜਾਬ ਦੇ ਬਹੁਤੇ ਸ਼ਹਿਰਾਂ ਦੀਆਂ ਸੜਕਾਂ ਅਕਸਰ ਥੋੜੀ ਜਿਹੀ ਬਰਸਾਤ ਨਾਲ ਛੱਪੜ ਬਣੀਆਂ ਨਜਰ ਆਉਂਦੀਆਂ ਹਨ।ਚਲੋਂ ਇਹ ਤਾਂ ਆਮ ਜਨਤਾ ਦੀ ਗੱਲ ਹੈ ਕੌਣ ਸੁਣਦਾ।ਪਰ ਇਥੇ ਅਸੀਂ ਗੱਲ ਕਰ ਰਹੇ ਹਾਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੀ ਜਿੰਨ੍ਹਾਂ ਦੀ ਕਸਬਾ ਰਈਆ ਦੇ ਫੇਰੂਮਾਨ ਰੋਡ ਸਥਿਤ ਕੋਠੀ ਅੱਗੇ ਵੀ ਥੋੜੀ ਜਿਹੀ ਬਰਸਾਤ ਨਾਲ ਛੱਪੜ ਵਰਗੀ ਸਥਿਤੀ ਬਣ ਜਾਂਦੀ ਹੈ।ਜੇ ਅੱਠ
ਵਿਧਾਨ ਸਭਾ ਹਲਕਿਆਂ ਦੀ ਨੁਮਾਇੰਦਗੀ ਕਰ ਰਹੇ ਮੈਂਬਰ ਪਾਰਲੀਮੈਂਟ ਦੇ ਘਰ ਅੱਗੇ ਇਹ ਹਾਲ ਹੈ ਤਾਂ ਫਿਰ ਆਮ ਜਨਤਾ ਦਾ ਤਾਂ ਰੱਬ ਹੀ ਰਾਖਾ ਹੈ।ਇਸ ਸੜਕ ਤੇ ਨਰਕ ਵਰਗੀ ਜਿੰਦਗੀ ਬਤੀਤ ਕਰ ਰਹੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਇਸ ਜਗਾ ਤੇ ਪਿਆ ਸੀਵਰੇਜ ਲੰਬੇ ਸਮੇਂ ਤੋਂ ਬਲਾਕ ਪਿਆ ਹੈ ਤਿੇ ਅਸੀਂ ਇਸ ਮੁਸ਼ਕਲ ਬਾਰੇ ਕਹਿ ਕਹਿ ਕੇ ਥੱਕ ਚੁੱਕੇ ਹਾਂ ਪਰ ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ।ਇੰਨ੍ਹਾਂ ਨੇ ਨਗਰ ਪੰਚਾਇਤ ਰਈਆ ਤੋਂ ਮੰਗ ਕੀਤੀ ਹੈ ਕਿ ਇਥੋਂ ਸੀਵਰੇਜ ਦੀ ਸਫਾਈ ਕਰਾ ਕੇ ਇਸ ਮੁਸ਼ਕਲ ਤੋਂ ਨਿਜਾਤ ਦਿਵਾਈ ਜਾਵੇ।

Loading

Scroll to Top