ਸਿਨਸਿਨਾਟੀ ਵਿਖੇ 20ਵਾਂ ਸਲਾਨਾ ਤਿੰਨ ਦਿਨਾਂ ਕੀਰਤਨ ਸਮਾਗਮ ਕਰਵਾਇਆ ਗਿਆ, ਅਮਰੀਕਾ ਅਤੇ ਕੈਨੇਡਾ ਤੋਂ ਵੀ ਸਿੱਖ ਸੰਗਤ ਨੇ ਕੀਤੀ ਸ਼ਮੂਲੀਅਤ

ਸਿਨਸਿਨਾਟੀ, (ਰਾਜ ਗੋਗਨਾ)— ਬੀਤੇਂ ਦਿਨ ਅਮਰੀਕਾ ਦੇ ਸੂਬੇ ਓਹਾਇੳ ਦੇ ਸ਼ਹਿਰ ਸਿਨਸਿਨਾਟੀ ਵਿਖੇ 20ਵਾਂ ਸਲਾਨਾ ਤਿੰਨ ਦਿਨਾਂ ਕੀਰਤਨ ਸਮਾਗਮ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਨਾਟੀ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਹਰ ਸਾਲ ਵਾਂਗ, ਇਸ ਵਾਰ ਵੀ ਅਮਰੀਕਾ ਅਤੇ ਕੈਨੇਡਾ ਤੋਂ ਗੁਰਸਿੱਖ ਪਰਿਵਾਰ ਅਨੰਦਮਈ ਕੀਰਤਨ ਅਤੇ ਪ੍ਰੇਰਨਾਦਾਇਕ ਸੰਗਤ ਲਈ ਕਈ ਘੰਟਿਆਂ ਦੀ ਯਾਤਰਾ ਕਰਕੇ ਪਹੁੰਚੇ।ਸਿਨਸਿਨਾਟੀ ਦੀ ਸੰਗਤ ਇਸ ਸਾਲਾਨਾ ਸਮਾਗਮ ਦੀ ਬੇਸਬਰੀ ਨਾਲ ਉਡੀਕ ਕਰਦੀ ਹੈ ਅਤੇ ਗੁਰੂ ਸਾਹਿਬ ਤੇ ਗੁਰੂ ਜੀ ਦੇ ਪਿਆਰੇ ਸਿੱਖਾਂ ਦੀ ਸੰਗਤ ਵਿੱਚ ਤਿੰਨ ਦਿਨ ਬਿਤਾਉਣ ਲਈ ਉਤਸੁਕ ਰਹਿੰਦੀ ਹੈ। ਸਮਾਗਮ ਵਿੱਚ ਭਾਗ ਲੈਣ ਲਈ ਭਾਈ ਅਨੰਤਵੀਰ ਸਿੰਘ ਜੀ ਲੋਸ ਏਂਜੀਲੇਸ, ਭਾਈ ਸਵਿੰਦਰ ਸਿੰਘ ਜੀ ਮੈਰੀਲੈਂਡ ਅਤੇ ਭਾਈ ਗੁਰਸੇਵ ਸਿੰਘ ਜੀ ਟੋਰਾਂਟੇ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ। ਇਹਨਾਂ ਸਭਨਾਂ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ ਜੀ ਨੇ ਵੀ ਰੱਸ ਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਤਿੰਨ ਦਿਨ ਕੀਰਤਨੀਆਂ ਵੱਲੋਂ, ਕੁੱਲ 20 ਘੰਟੇ, ਜਿਸ ਵਿੱਚ ਬੱਚੇ ਅਤੇ ਨੋਜਵਾਨ ਵੀ ਸ਼ਾਮਲ ਸਨ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਕੀਰਤਨ ਦੌਰਾਨ ਕੋਈ ਘੋਸ਼ਣਾ ਨਹੀਂ ਕੀਤੀ ਗਈ ਅਤੇ ਸਾਰੇ ਕੀਰਤਨ ਕਰਨ ਵਾਲੇ ਸੇਵਾਦਾਰਾਂ ਨੂੰ ਪਹਿਲਾਂ ਹੀ ਵਾਰੀ ਅਤੇ ਸਮਾਂ ਦਿੱਤਾ ਗਿਆ ਸੀ। ਹੋਰ ਕਿਸੇ ਨੇ ਕੀਰਤਨ ਕਰਨ ਲਈ ਵਾਰੀ ਮੰਗਣ ਬਾਰੇ ਸੋਚਿਆ ਵੀ ਨਹੀਂ ਕਿਉਂਕਿ ਸਾਰੇ ਕੀਰਤਨ ਦੋਰਾਨ ਨਾਮ ਦੇ ਪ੍ਰੇਮ ਵਿੱਚ ਰੰਗੇ ਹੋਏ ਸਨ। ਕਈ ਘੰਟੇ ਬੀਤ ਜਾਣ ਤੋਂ ਬਾਅਦ ਵੀ ਸੰਗਤ ਵਿਚ ਬੈਠੇ ਕਿਸੇ ਨੂੰ ਘਰ ਜਾਣ ਜਾਂ ਸੌਣ ਦੀ ਕੋਈ ਇੱਛਾ ਨਹੀਂ ਸੀ। ਲੰਗਰ ਵਿੱਚ ਸੇਵਾ ਨਿਰੰਤਰ ਚੱਲਦੀ ਰਹੀ ਅਤੇ ਨਾਮ ਦੀ ਗੂੰਜ ਮਹਿਸੂਸ ਹੁੰਦੀ ਰਹੀ।ਸਿਨਸਿਨਾਟੀ ਵਿਖੇ ਸਾਲ 2003 ਵਿੱਚ ਸੰਗਤਾਂ ਦੇ ਸਹਿਯੋਗ ਨਾਲ ਇਸ ਸਲਾਨਾ ਕੀਰਤਨ ਸਮਾਗਮ ਨੂੰ ਸ਼ੁਰੂ ਵਾਲੇ ਨੋਜਵਾਨ ਭਾਈ ਜੈਪਾਲ ਸਿੰਘ, ਇਸ ਸਾਲ ਮਈ ਮਹੀਨੇ 41 ਸਾਲ ਦੀ ਉਮਰ ਵਿੱਚ ਕੈਂਸਰ ਦੀ ਬਿਮਾਰੀ ਕਾਰਨ ਸੰਗਤਾਂ ਨੂੰ ਵਿਛੋੜਾ ਦੇ ਗਏ। ਹੁਣ ਉਹਨਾਂ ਦੇ ਜਾਣ ਤੋਂ ਬਾਦ ਵੀ ਸਾਰੀ ਸੰਗਤ ਨੇ ਇਸ ਨੂੰ ਜਾਰੀ ਰੱਖਦੇ ਹੋਏ ਇਸ ਕੀਰਤਨ ਸਮਾਗਮ ਦਾ ਆਯੋਜਨ ਕੀਤਾ। ਉਹਨਾਂ ਨੂੰ ਯਾਦ ਕਰਦਿਆਂ ਇਹ ਅਰਦਾਸ ਵੀ ਕੀਤੀ ਗਈ ਕਿ ਇਸ ਸਲਾਨਾ ਸਮਾਗਮ ਦਾ ਆਯੋਜਨ ਸਤੰਬਰ ਜਾਂ ਅਕਤੂਬਰ ਮਹੀਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਨੇੜੇ ਹੁੰਦਾ ਰਹੇ ਅਤੇ ਕਿ ਇਸੇ ਤਰਾਂ ਹਰ ਸਾਲ ਦੂਰ ਦੁਰਾਂਡੇ ਤੋਂ ਆਕੇ ਸੰਗਤ ਗੁਰਬਾਣੀ ਕੀਰਤਨ ਦਾ ਅਨੰਦ ਮਾਨਣ ਲਈ ਜੁੜਦੀ ਰਹੇ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी