ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਟੈਕਸਸ: ਪਹਿਲੇ ਸਿੱਖ ਅਧਿਕਾਰੀ ਦੀ ਹੱਤਿਆ ਮਾਮਲੇ ’ਚ ਮੁਲਜ਼ਮ ਦੋਸ਼ੀ ਕਰਾਰ

ਹਿਊਸਟਨ: ਅਮਰੀਕੀ ਸੂਬੇ ਟੈਕਸਸ ’ਚ ਭਾਰਤੀ ਮੂਲ ਦੇ ਪਹਿਲੇ ਸਿੱਖ ਅਮਰੀਕੀ ਅਧਿਕਾਰੀ ਸੰਦੀਪ ਧਾਲੀਵਾਲ ਦੀ 2019 ’ਚ ਕੀਤੀ ਗਈ ਹੱਤਿਆ ਦੇ ਕੇਸ ’ਚ ਇੱਥੋਂ ਦੀ ਅਦਾਲਤ ਨੇ ਮੁਲਜ਼ਮ ਵਿਅਕਤੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਹਿਊਸਟਨ ’ਚ ਹੈਰਿਸ ਕਾਊਂਟੀ ’ਚ ਅਪਰਾਧਿਕ ਅਦਾਲਤ ਦੇ ਜੱਜ ਨੇ ਰੌਬਰਟ ਸੋਲਿਸ (50) ਨੂੰ ਧਾਲੀਵਾਲ ਦੀ ਹੱਤਿਆ ਦੇ ਮਾਮਲੇ ’ਚ ਦੋਸ਼ੀ ਕਰਾਰ ਦਿੱਤਾ ਹੈ। ਧਾਲੀਵਾਲ (42) ਹੈਰਿਸ ਕਾਊਂਟੀ ਸ਼ੈਰਿਫ ਦੇ ਦਫ਼ਤਰ ’ਚ 10 ਸਾਲ ਤੋਂ ਸੇਵਾ ਨਿਭਾਅ ਰਿਹਾ ਸੀ। 2015 ’ਚ ਵਰਦੀ ਨਾਲ ਪੱਗ ਬੰਨ੍ਹਣ ਦੀ ਇਜਾਜ਼ਤ ਮਿਲਣ ਕਾਰਨ ਉਹ ਚਰਚਾ ’ਚ ਆਇਆ ਸੀ। 27 ਸਤੰਬਰ 2019 ਨੂੰ ਡਿਊਟੀ ’ਤੇ ਤਾਇਤਾਨ ਧਾਲੀਵਾਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜੱਜ ਵੱਲੋਂ ਬੀਤੇ ਦਿਨ ਫ਼ੈਸਲਾ ਸੁਣਾਏ ਜਾਣ ਸਮੇਂ ਧਾਲੀਵਾਲ ਦਾ ਪਰਿਵਾਰ ਵੀ ਅਦਾਲਤ ’ਚ ਹਾਜ਼ਰ ਸੀ। ਜੱਜ ਨੇ ਫ਼ੈਸਲਾ ਸੁਣਾਉਣ ’ਚ 30 ਮਿੰਟ ਤੋਂ ਵੀ ਘੱਟ ਸਮਾਂ ਲਿਆ। ਸੋਲਿਸ ਨੇ ਆਪਣੇ ਵਕੀਲ ਨੂੰ ਹਟਾ ਕੇ ਖੁਦ ਅਦਾਲਤ ’ਚ ਆਪਣਾ ਪੱਖ ਰੱਖਿਆ। ਉਸ ਨੇ ਜੱਜ ਨੂੰ ਕਿਹਾ, ‘ਕਿਉਂਕਿ ਤੁਸੀਂ ਮੰਨਦੇ ਹੋ ਕਿ ਮੈਂ ਹੱਤਿਆ ਦਾ ਦੋਸ਼ੀ ਹਾਂ। ਇਸ ਲਈ ਮੇਰਾ ਮੰਨਣਾ ਹੈ ਕਿ ਤੁਸੀਂ ਮੈਨੂੰ ਮੌਤ ਦੀ ਸਜ਼ਾ ਸੁਣਾਓਗੇ।’ ਸੋਲਿਸ ਨੂੰ ਹੱਤਿਆ ਦਾ ਦੋਸ਼ੀ ਠਹਿਰਾਉਣ ਤੋਂ ਪਹਿਲਾਂ ਜਿਊਰੀ ਨੇ 25 ਮਿੰਟ ਤੱਕ ਇਸ ’ਤੇ ਵਿਚਾਰ-ਚਰਚਾ ਕੀਤੀ। ਸੋਲਿਸ ਨੂੰ ਗਿ੍ਰਫ਼ਤਾਰ ਕੀਤੇ ਜਾਣ ਤੋਂ ਤਿੰਨ ਸਾਲ ਬਾਅਦ ਇਸ ਕੇਸ ’ਚ ਫ਼ੈਸਲਾ ਆਇਆ ਹੈ।

Loading

Scroll to Top