ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਕੈਲੇਫੋਰਨੀਆਂ ਦੇ ਸ਼ਹਿਰ ਫਾਊਲਰ ਵਿੱਚ “22 ਵਾਂ ਉਸਤਾਦ ਲਾਲ ਚੰਦ ਯਮਲਾ ਜੱਟ ਯਾਦਗਾਰੀ ਮੇਲਾ” ਬੜੀ ਧੂਮ ਧਾਮ ਨਾਲ ਸੰਪੰਨ ਹੋਇਆ 

ਫਰਿਜ਼ਨੋ, ਕੈਲੇਫੋਰਨੀਆਂ (ਰਾਜ ਗੋਗਨਾ )— ਪੰਜਾਬੀ ਸੱਭਿਆਚਾਰ ਅਤੇ ਗਾਇਕੀ ਦਾ ਮਾਣ,  ਤੂੰਬੀ ਦੇ ਬਾਦਸ਼ਾਹ ਮਰਹੂਮ ਕਲਾਕਾਰ ਉਸਤਾਦ ਲਾਲ ਚੰਦ ਯਮਲਾ ਜੱਟ ਦਾ 22ਵਾਂ ਯਾਦਗਾਰੀ ਮੇਲਾ ਲਾਇਆ ਗਿਆ। ਜਿਸ ਦੀ ਸੁਰੂਆਤ ਉਸਤਾਦ ਲਾਲ ਚੰਦ  ਯਮਲਾ ਜੱਟ ਦੀ ਤਸਵੀਰ ਉੱਪਰ ਸਰਧਾ ਦੇ ਫੁੱਲ ਭੇਟ ਕਰਦੇ ਹੋਏ ਹਾਰ ਪਾਉਣ ਉਪਰੰਤ ਪਿਛਲੇ ਸਾਲਾ ਦੌਰਾਨ ਮੇਲਾ ਕਮੇਟੀ ਦੀਆਂ ਵਿੱਛੜ ਚੁੱਕੀਆਂ ਰੂਹਾਂ ਨੂੰ ਵੀ ਦੋ ਮਿੰਟ ਦਾ ਮੋਨ ਰੱਖਦੇ ਹੋਏ ਸਰਧਾਜ਼ਲੀ ਦਿੱਤੀ ਗਈ। ਇਸ ਬਾਅਦ ਚਲੇ ਗਾਇਕੀ ਦੇ ਖੁੱਲ੍ਹੇ ਅਖਾੜੇ ਵਿੱਚ ਯਮਲਾ ਜੱਟ ਦੇ ਲਾਡਲੇ ਸ਼ਾਗਿਰਦ ਅਤੇ ਮੇਲਾ ਕਮੇਟੀ ਦੇ ਪ੍ਰੈਜ਼ੀਡੈਂਟ ਰਾਜਿੰਦਰ ਬਰਾੜ, ਉਰਫ ਰਾਜ ਬਰਾੜ ਯਮਲਾ ਨੇ ਆਪਣੀ ਗਾਇਕੀ ਰਾਹੀ ਖੂਬ ਰੰਗ ਬੰਨੇ। ਜਿਸ ਬਾਅਦ ਗਾਇਕ ਅਵਤਾਰ ਗਰੇਵਾਲ, ਪੱਪੀ ਭਦੌੜ, ਕਮਲਜੀਤ ਬੈਨੀਪਾਲ, ਗੌਗੀ ਸੰਧੂ, ਬਾਈ ਕੁੰਦਨ ਧਾਮੀ ਆਦਿਕ ਨੇ ਯਮਲਾ ਜੀ ਦੇ ਅਤੇ ਆਪਣੇ ਗੀਤਾਂ ਰਾਹੀ ਹਾਜ਼ਰੀ ਭਰਦੇ ਹੋਏ ਹਾਜ਼ਰੀਨ ਦਾ ਭਰਪੂਰ ਮੰਨੋਰੰਜਨ ਕੀਤਾ। ਜਦ ਕਿ ਸਰੋਤਿਆਂ ਦੀ ਮੰਗ ਨੂੰ ਮੁੱਖ ਰੱਖਦੇ ਦੁਗਾਣਾ ਜੋੜੀ ਵਿੱਚ ਸੁਲਤਾਨ ਅਖਤਰ ਅਤੇ ਹਰਜੀਤ ਜੀਤੀ ਨੇ ਸੋਲੋ ਅਤੇ ਦੁਗਾਣਿਆਂ ਰਾਹੀ ਖੂਬ ਵਾਹ-ਵਾਹ ਖੱਟੀ।    ਪ੍ਰੋਗਰਾਮ ਦੌਰਾਨ ਸਟੇਜ਼ ਸੰਚਾਲਨ ਕੁਲਵੰਤ ਉੱਭੀ ਧਾਲੀਆਂ ਅਤੇ ਜਸਵੰਤ ਮਹਿੰਮੀ ਨੇ ਬਾਖੂਬੀ ਸ਼ਾਇਰਾਨਾ ਅੰਦਾਜ਼ ਵਿੱਚ ਕੀਤਾ। ਸੁਆਦਿਸ਼ਟ ਖਾਣਿਆਂ ਦੇ ਮਾਹਰ ਸ਼ੌਕਤ ਅਲੀ ਦੁਆਰਾ ਬਣਾਏ ਚਾਹ-ਪਕੌੜੇ, ਜਲੇਬੀਆਂ, ਛੋਲੇ-ਪੂਰੀਆਂ ਆਦਿਕ ਦੇ ਲੰਗਰ ਖੁੱਲ੍ਹੇ ਚੱਲੇ। ਸਮੁੱਚੇ ਪ੍ਰੋਗਰਾਮ ਦੌਰਾਨ ਸੰਗੀਤ ਬੱਗਾ ਅਤੇ ਅਮਰੀਕ ਐਂਡ ਪਾਰਟੀ ਵੱਲੋਂ ਦਿੱਤਾ ਗਿਆ। ਜਦ ਕਿ ਖੁੱਲ੍ਹੇ ਅਖਾੜੇ ਵਿੱਚ ਸਪੀਕਰਾਂ ਦੀ ਗੂੰਜ਼ ਬਹੁ-ਪੱਖੀ ਸਖਸ਼ੀਅਤ ਵਿਜੈ ਸਿੰਘ ਨੇ ਪਵਾਈ। ਅੰਤ ਰਾਜ ਬਰਾੜ ਯਮਲੇ ਨੇ ਸਭ ਹਾਜ਼ਰੀਨ ਦਾ ਸਹਿਯੋਗ ਲਈ ਧੰਨਵਾਦ ਕੀਤਾ। ਉਸਤਾਦ ਲਾਲ ਚੰਦ ਯਮਲਾ ਜੱਟ ਦੀ ਗਾਇਕੀ ਅਤੇ ਗੀਤਕਾਰੀ ਨੂੰ ਸਿੱਜਦਾ ਕਰਦੇ ਹੋਏ, ਅੰਤ ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਮੇਲਾ ਯਾਦਗਾਰੀ ਹੋ ਨਿਬੜਿਆ।

Loading

Scroll to Top