ਰਈਆ (ਕਮਲਜੀਤ ਸੋਨੂੰ)—ਭਾਰਤ ਸਰਕਾਰ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਤੇ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਦੇ ਸੰਦਰਭ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਕਾਲਜ,ਸਠਿਆਲਾ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਕ ਵਿਸ਼ੇਸ਼ ਲੈਕਚਰ ਰਾਹੀਂ ਸਾਡੇ ਦੇਸ਼ ਦੀ ਅੰਦਰੂਨੀ ਤਾਕਤ ਅਤੇ ਲਚਕੀਲੇਪਣ ਦੀ ਪੁਸ਼ਟੀ ਕਰਨ ਦੇ ਨਾਲ-ਨਾਲ ਏਕਤਾ ਨੂੰ ਉਤਸ਼ਾਹਿਤ ਕਰਨ ਅਤੇ “ਰਾਸ਼ਟਰੀ ਏਕਤਾ ਦਿਵਸ” ਮਨਾਉਣ ਦੇ ਉਦੇਸ਼ ਦਾ ਸਮਰਥਨ ਕੀਤਾ ਗਿਆ। ਇਸ ਮੌਕੇ ਐਨ.ਐਸ.ਐਸ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਕਰਮਬੀਰ ਸਿੰਘ ਦੀ ਅਗਵਾਈ ਵਿੱਚ ਸੌ ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਾਡੇ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਸਭ ਤੋਂ ਵੱਡੇ ਖਤਰਿਆਂ ਦਾ ਸਾਹਮਣਾ ਕਰਨ ਦਾ ਪ੍ਰਣ ਲਿਆ। ਕਾਲਜ ਓਐਸਡੀ ਡਾ.ਤੇਜਿੰਦਰ ਕੌਰ ਸ਼ਾਹੀ ਨੇ ਐਨ.ਐਸ.ਐਸ ਯੁਨਿਟ ਨੂੰ ਅਜਿਹੇ ਕਾਰਜ ਭਵਿੱਖ ਵਿੱਚ ਵੀ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਸਾਰੇ ਵਿਦਿਆਰਥੀ ਰਾਸ਼ਟਰ ਏਕਤਾ ਕਾਇਮ ਰੱਖਣ ਲਈ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਦੇਸ਼ ਨਾਲ ਪਿਆਰ ਰੱਖਣ।ਇਸ ਮੌਕੇ ਪ੍ਰੋ.ਰਾਜਨ ਬੇਦੀ, ਪ੍ਰੋ. ਰਾਬੀਆ ਅਰੋੜਾ, ਪ੍ਰੋ.ਹਰਪ੍ਰੀਤ ਕੌਰ ਅਤੇ ਪ੍ਰੋ.ਜਸਮਿੰਦਰ ਕੌਰ ਹਾਜਰ ਸਨ ।