ਜੰਡਿਆਲਾ ਹਲਕੇ ਦੀਆਂ ਸੜ੍ਹਕਾਂ ਦੀ ਬਦਲੀ ਜਾਵੇਗੀ ਨੁਹਾਰ : ਕੈਬਨਿਟ ਮੰਤਰੀ  ਹਰਭਜਨ ਸਿੰਘ ਈ.ਟੀ.ਓ.

ਰਈਆ (ਕਮਲਜੀਤ ਸੋਨੂੰ)—ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਹਲਕੇ ਦੀਆਂ ਦੋ ਸੰਪਰਕ ਸੜ੍ਹਕਾਂ ਦੀ ਸ਼ੁਰੂਆਤ ਕਰਦੇ ਐਲਾਨ ਕੀਤਾ ਕਿ ਜੰਡਿਆਲਾ ਹਲਕੇ ਦੀਆਂ ਸਾਰੀਆਂ ਸੜ੍ਹਕਾਂ ਦੀ ਨੁਹਾਰ ਬਦਲੀ ਜਾਵੇਗੀ। ਉਨਾਂ ਕਿਹਾ ਕਿ  ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵਲੋਂ ਪਿੰਡਾਂ ਦੀਆਂ ਸੜ੍ਹਕਾਂ ਨੂੰ ਚੌੜੀਆਂ ਕਰਨ ਦਾ ਹੁਕਮ ਲਗਾਇਆ ਗਿਆ ਹੈ। ਜਿਸ ਤਹਿਤ ਹਲਕੇ ਦੇ ਪਿੰਡਾਂ ਨੂੰ ਜਾਂਦੀਆਂ ਸੰਪਰਕ ਸੜ੍ਹਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਜਿਸ ਨਾਲ ਕਈ ਸੜ੍ਹਕਾਂ ਚੌੜੀਆਂ ਹੋ ਜਾਣਗੀਆਂ। ਉਨਾਂ ਕਿਹਾ ਕਿ ਜੰਡਿਆਲਾ ਹਲਕਾ ਕਈ ਰਾਸ਼ਟਰੀ ਮਾਰਗਾਂ ਨਾਲ ਜੁੜਿਆ ਹੈ ਅਤੇ ਛੇਤੀ ਹੀ ਇਥੋਂ ਦਿੱਲੀ-ਕੱਟੜਾ ਐਕਸਪ੍ਰੈਸ ਹਾਈਵੇ ਬਣ ਜਾਵੇਗੀ, ਜਿਸ ਲਈ  ਜਮੀਨ ਐਕਵਾਈਰ ਕਰਨ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨਾਂ ਕਿਹਾ ਕਿ ਸੜ੍ਹਕਾਂ ਕਿਸੇ ਵੀ ਇਲਾਕੇ ਦੀ ਬਿਹਤਰੀ ਅਤੇ ਵਿਕਾਸ ਲਈ ਮੁੱਢਲੀ ਲੋੜ੍ਹ ਹੈ ਜਿਸਨੂੰ ਸਮਝਦੇ ਹੋਏ ਸਰਕਾਰ ਵਲੋਂ ਇਹ ਕੰਮ ਪ੍ਰਮੁੱਖਤਾ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਅੱਜ ਕੈਬਨਿਟ ਮੰਤਰੀ ਨੇ ਗੁਰਦੁਆਰਾ ਝੰਗੀ ਸਾਹਿਬ ਰੋਡ ਤੋਂ Çਲੰਕ ਰੋਡ ਜੰਡਿਆਲਾ ਗੁਰੂ ਪੱਖੋਕੇ ਅਤੇ ਤਰਨ ਤਾਰਨ ਪੱਖੋਕੇ ਰੋਡ ਤੋਂ ਕਾਲੋਨੀ ਜਾਣੀਆਂ ਤੱਕ ਬਣਨ ਵਾਲੀਆਂ ਸੰਪਰਕ ਸੜ੍ਹਕਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸ: ਤਰਸੇਮ ਸਿੰਘ, ਸ: ਸੁਖਵਿੰਦਰ ਸਿੰਘ, ਸ: ਬਲਜਿੰਦਰ ਸਿੰਘ ਅਤੇ ਪਿੰਡ ਦੇ ਹੋਰ ਮੋਹਤਬਰ ਹਾਜ਼ਰ ਸਨ।

Loading

Latest news
सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की... एनसीसी कैडेटों द्वारा स्वंतन्त्रता संग्राम के सेनानियों के योगदान पर परिचर्चा बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू