– ਖਸਰਾ ਅਤੇ ਰੁਬੇਲਾ (ਐਮ.ਆਰ) ਦੇ ਖ਼ਾਤਮੇ ਲਈ ਵਚਨਬੱਧ ਹੈ – ਡਾ ਭੂਪਿੰਦਰ ਸਿੰਘ
ਫ਼ਤਹਿਗੜ ਸਾਹਿਬ/ ਬੱਸੀ ਪਠਾਣਾਂ – ਦਸੰਬਰ 2023 ਤੱਕ ਖਸਰਾ ਅਤੇ ਰੁਬੇਲਾ ਦੇ ਖ਼ਾਤਮੇ ਦੇ ਮੱਦੇਨਜ਼ਰ ਨਿਯਮਿਤ ਟੀਕਾਕਰਨ ਤੇ ਨਿਗਰਾਨੀ ਸਬੰਧੀ ਪੀ ਐਚ ਸੀ ਨੰਦਪੁਰ ਕਲੌੜ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਭੂਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਵਿਚ ਬਲਾਕ ਨੰਦਪੁਰ ਕਲੌੜ ਦੀਆਂ ਸਾਰੀਆਂ ਐਲ ਐਚ ਵੀ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ ਭੂਪਿੰਦਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ 2023 ਤੱਕ ਖਸਰਾ ਅਤੇ ਰੁਬੇਲਾ (ਐਮ.ਆਰ) ਦੇ ਖ਼ਾਤਮੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖਸਰਾ ਤੇ ਰੁਬੇਲਾ ਦੇ ਖ਼ਾਤਮੇ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਸਿਹਤ ਅਧਿਕਾਰੀਆਂ ਤੇ ਕਰਚਾਰੀਆਂ ਨੂੰ ਸਲੱਮ ਇਲਾਕਿਆਂ, ਇੱਟਾਂ ਦੇ ਭੱਠਿਆਂ ਆਦਿ ਵਿਚ 5 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਦਾ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਟੀਕਾਰਕਨ ਅਤੇ ਇਸ ਦੀ ਨਿਗਰਾਨੀ ਗਤੀਵਿਧੀਆਂ ਨੂੰ ਤੇਜ਼ ਕਰਨ ਸਬੰਧੀ ਸਮੂਹ ਐਲ ਐਚ ਵੀ ਨੂੰ ਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ 5 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਲਈ ਯਤਨ ਕੀਤੇ ਜਾਣ ਅਤੇ ਯੋਜਨਾਬੱਧ ਢੰਗ ਨਾਲ ਟੀਕਾਕਰਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਖਸਰਾ ਤੇ ਰੁਬੇਲਾ ਦਾ ਟੀਕਾਕਰਨ ਨਹੀਂ ਕਰਵਾਇਆ ਹੈ ਤਾਂ ਉਹ ਬੁੱਧਵਾਰ ਨੂੰ ਸਰਕਾਰੀ ਸਿਹਤ ਕੇਂਦਰ ਵਿਖੇ ਜਾ ਕੇ ਟੀਕਾਕਰਨ ਕਰਵਾ ਸਕਦੇ ਹਨ। ਇਸ ਮੌਕੇ ਸਮੂਹ ਐਲ ਐਚ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।