ਖੁਸ਼ਬੂ ਪੰਜਾਬ ਦੀ

Latest news
ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ ਅਫਰੀਕੀ ਟਾਪੂ 'ਤੇ ਫਸੇ ਯਾਤਰੀਆਂ ਨੂੰ ਨਾਰਵੇਈ ਕਰੂਜ਼ ਨੇ ਮੁੜ ਚੜ੍ਹਨ ਤੋਂ ਕੀਤਾ ਇਨਕਾਰ ਕੈਨੇਡਾ 'ਚ ਵਿਦੇਸ਼ੀ ਦਖਲਅੰਦਾਜ਼ੀ ਕਰਨ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਨਾਮ ਵੀ ਸ਼ਾਮਿਲ कनाडा जाने के चाहवान नौजवानों को बड़ा झटका: कनाडा ने एमिग्रेशन शुल्क 12% बढ़ाया

ਸਰਵੀਕਲ ਕੈਂਸਰ ਤੋਂ ਬਚਣ ਲਈ ਜਾਗਰੂਕਤਾ ਜ਼ਰੂਰੀ: ਡਾ. ਮਨਜੋਤ ਕੌਰ 

ਫ਼ਤਹਿਗੜ ਸਾਹਿਬ / ਬੱਸੀ ਪਠਾਣਾਂ – ਸਿਹਤ ਵਿਭਾਗ ਫ਼ਤਹਿਗੜ ਸਾਹਿਬ ਵੱਲੋੰ ਸਰਵੀਕਲ ਕੈਂਸਰ ਖਿਲਾਫ਼ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਸਿਵਲ ਸਰਜਨ ਫ਼ਤਹਿਗੜ ਸਾਹਿਬ  ਡਾ. ਵਿਜੈ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੀ ਐਚ ਸੀ ਨੰਦਪੁਰ ਕਲੌੜ ਅਤੇ ਅਧੀਨ ਆਉਂਦੇ ਸਿਹਤ ਕੇਂਦਰਾਂ ਵਿਖੇ ਸੀਨੀਅਰ ਮੈਡੀਕਲ ਅਫਸਰ ਨੰਦਪੁਰ ਕਲੌੜ ਡਾ. ਭੂਪਿੰਦਰ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਐਸ ਐਮ ਓ ਡਾ. ਭੂਪਿੰਦਰ ਸਿੰਘ ਨੇ ਦੱਸਿਆ ਕਿ ਭਾਰਤ ‘ਚ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਭਾਵ ਸਰਵੀਕਲ ਕੈਂਸਰ ਦੂਜਾ ਸਭ ਤੋਂ ਆਮ ਕੈਂਸਰ ਹੈ। ਬੱਚੇਦਾਨੀ ਦੇ ਮੂੰਹ ਦਾ ਕੈਂਸਰ ਇੱਕ ਵਾਇਰਸ ਦੇ ਨਾਲ ਹੁੰਦਾ ਹੈ ਜਿਸ ਨੂੰ ਐੱਚਪੀਵੀ (Human papillomavirus) ਕਿਹਾ ਜਾਂਦਾ ਹੈ। ਇਹ ਵਾਇਰਸ ਜਿਨਸੀ ਸਬੰਧ ਸਮੇਂ ਸਰੀਰ ‘ਚ ਦਾਖਲ ਹੁੰਦਾ ਹੈ ਅਤੇ ਆਮ ਤੌਰ ‘ਤੇ 30 ਤੋਂ 70 ਸਾਲ ਉਮਰ ਦੀਆਂ ਔਰਤਾਂ ‘ਚ ਇਸ ਦਾ ਖ਼ਤਰਾ ਬਣਿਆ ਰਹਿੰਦਾ ਹੈ|  ਇਸ ਮੌਕੇ ਡਾ ਮਨਜੋਤ ਕੌਰ  ਨੇ ਦੱਸਿਆ ਕਿ ਇਸ ਦੇ ਲੱਛਣਾਂ ‘ਚੋਂ ਸਭ ਤੋਂ ਗੰਭੀਰ ਲੱਛਣ ਬੱਚੇਦਾਨੀ ‘ਚ ਬਦਬੂਦਾਰ ਪਾਣੀ ਪੈਣਾ ਹੈ। ਉਨ੍ਹਾਂ ਕਿਹਾ ਕਿ ਸਰਵੀਕਲ ਕੈਂਸਰ ਤੋਂ ਬਚਣ ਲਈ ਜਾਗਰੂਕਤਾ ਜ਼ਰੂਰੀ ਹੈ।
ਮੀਨੋਪੌਜ਼ ਤੋਂ ਬਾਅਦ ਖੂਨ ਪੈਣਾ, ਮਾਹਵਾਰੀ ਤੋਂ ਬਾਅਦ ਇੱਕੋ ਮਹੀਨੇ ਵਿੱਚ ਵਧੇਰੇ ਵਾਰ ਖੂਨ ਪੈਣਾ, ਢਿੱਡ ਦੇ ਹੇਠਲੇ ਹਿੱਸੇ ‘ਚ ਦਰਦ ਤੇ ਪੇਸ਼ਾਬ ਨਾਲ ਸਬੰਧਤ ਕੋਈ ਸਮੱਸਿਆ ਹੋਣਾ ਵੀ ਇਸ ਦੇ ਲੱਛਣ ਹੋ ਸਕਦੇ ਹਨ। ਡਾ ਮਨਜੋਤ ਕੌਰ ਨੇ ਦੱਸਿਆ ਕਿ ਲੱਛਣ ਨਜ਼ਰ ਆਉਣ ਤੋਂ ਪਹਿਲਾਂ ਵੀ ਪੈਪ ਸਮੀਅਰ (Pap smear) ਟੈਸਟ ਰਾਹੀਂ ਇਸ ਦਾ ਪਤਾ ਲਗਾਇਆ ਜਾ ਸਕਦਾ ਹੈ ਅਤੇ ਇਸ ਸਬੰਧੀ ਇਲਾਜ ਲਈ ਵੈਕਸੀਨ ਵੀ ਭਾਰਤ ਵਿੱਚ ਉਪਲੱਬਧ ਹੈ। ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।

Loading

Scroll to Top