ਸਾਊਦੀ ਅਰਬ ਜਾਣ ਵਾਲੇ ਭਾਰਤੀਆਂ ਨੂੰ ਵੀਜ਼ੇ ਲਈ ਹੁਣ ਨਹੀਂ ਦੇਣਾ ਹੋਵੇਗਾ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ
ਸਾਊਦੀ ਅਰਬ ਜਾਣ ਵਾਲੇ ਭਾਰਤੀਆਂ ਨੂੰ ਹੁਣ ਵੀਜ਼ੇ ਲਈ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਦੀ ਲੋੜ ਨਹੀਂ ਪਵੇਗੀ। ਸਾਊਦੀ ਅਰਬ ਦੇ ਦੂਤਾਵਾਰ ਨੇ ਇਹ ਐਲਾਨ ਕੀਤਾ। ਸਾਊਦੀ ਦੂਤਾਵਾਸ ਵੱਲੋਂ ਜਾਰੀ ਬਿਆਨ ਮੁਤਾਬਕ ਦੋਵੇਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਤਹਿਤ ਇਹ ਫੈਸਲਾ ਲਿਆ ਗਿਆ ਹੈ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਸਾਊਦੀ ਅਰਬ ਅਤੇ ਭਾਰਤ ਦਰਮਿਆਨ ਮਜ਼ਬੂਤ ਸਬੰਧਾਂ ਅਤੇ ਰਣਨੀਤਕ ਸਾਂਝੇਦਾਰੀ ਦੇ ਮੱਦੇਨਜ਼ਰ, ਉਸਨੇ ਭਾਰਤੀ ਨਾਗਰਿਕਾਂ ਨੂੰ ਪੁਲਿਸ ਕਲੀਅਰੈਂਸ ਸਰਟੀਫਿਕੇਟ ਜਮ੍ਹਾ ਕਰਨ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ।
ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਸਾਊਦੀ ਅਰਬ ਦੀ ਯਾਤਰਾ ਲਈ ਵੀਜ਼ਾ ਲੈਣ ਲਈ ਪੀਸੀਸੀ ਦੀ ਲੋੜ ਨਹੀਂ ਹੋਵੇਗੀ। ਦੂਤਾਵਾਸ ਨੇ ਕਿਹਾ ਕਿ ਉਹ ਸਾਊਦੀ ਅਰਬ ਵਿੱਚ ਸ਼ਾਂਤੀਪੂਰਵਕ ਰਹਿ ਰਹੇ 20 ਲੱਖ ਤੋਂ ਵੱਧ ਭਾਰਤੀ ਨਾਗਰਿਕਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਾ ਹੈ।
84 total views, 4 views today