ਤਿਹਾੜ ਜੇਲ੍ਹ ‘ਚ ਮਾਲਸ਼ ਕਰਵਾਉਂਦੇ ਮੰਤਰੀ ਦਾ ਵੀਡੀਓ ਹੋਇਆ ਵਾਇਰਲ
ਮਨੀ ਲਾਂਡਰਿੰਗ ਦੇ ਕਥਿਤ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ।ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਤਿਹਾੜ ਜੇਲ ‘ਚ ਬੰਦ ਸਤੇਂਦਰ ਜੈਨ ਜੇਲ੍ਹ ਵਿਚ ਕਥਿਤ ਤੌਰ ਉਤੇ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰਦਾ ਨਜ਼ਰ ਆ ਰਿਹਾ ਹੈ। ਇਥੇ ਉਹ ਮਸਾਜ ਕਰਵਾਉਂਦਾ ਨਜ਼ਰ ਆ ਰਿਹਾ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਸਤੇਂਦਰ ਜੈਨ ਜੇਲ੍ਹ ‘ਚ ਹੀ ਮਸਾਜ ਦਾ ਮਜ਼ਾ ਲੈ ਰਹੇ ਹਨ। ਹਾਲਾਂਕਿ ਨਿਊਜ਼ 18 ਕਿਸੇ ਵੀ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।
129 total views, 4 views today