ਰਾਮ ਰਹੀਮ ਦੀ ਪੈਰੋਲ ਰੱਦ ਕਰਨ ‘ਤੇ ਹਾਈਕੋਰਟ ਦਾ ਨੋਟਿਸ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ 17 ਫਰਵਰੀ ਤੱਕ SGPC ਵੱਲੋਂ ਗੁਰਮੀਤ ਦੀ ਪੈਰੋਲ ਰੱਦ ਕਰਨ ਸਬੰਧੀ ਪਾਈ ਪਟੀਸ਼ਨ ‘ਤੇ ਜਵਾਬ ਮੰਗਿਆ ਹੈ।
ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਵੀ ਪਿਛਲੇ ਹਫ਼ਤੇ ਇਸ ਮੁੱਦੇ ’ਤੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ ਪਰ ਉਨ੍ਹਾਂ ਕਿਸੇ ਤਕਨੀਕੀ ਕਾਰਨ ਕਰਕੇ ਪਟੀਸ਼ਨ ਵਾਪਸ ਲੈ ਲਈ ਸੀ। ਹੁਣ ਸ਼੍ਰੋਮਣੀ ਕਮੇਟੀ ਨੇ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਦੇ ਪੈਰੋਲ ਦੇਣ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਸਿਆਲਕਾ ਰਾਹੀਂ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ।
75 total views, 2 views today