ਖੁਸ਼ਬੂ ਪੰਜਾਬ ਦੀ

Latest news
मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध... पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,...

ਭਾਕਿਯੂ ਏਕਤਾ ਉਗਰਾਹਾਂ ਨੇ ਮਾਨਸਾ ਨੇੜੇ ਦਿੱਲੀ-ਬਠਿੰਡਾ ਰੇਲਵੇ ਲਾਈਨ ’ਤੇ ਅਣਮਿੱਥੇ ਸਮੇਂ ਲਈ ਧਰਨਾ ਲਾਇਆ

ਮਾਨਸਾ- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੋਖਰ ਕਲਾਂ ਵਿਖੇ ਦਿੱਲੀ-ਬਠਿੰਡਾ ਰੇਲਵੇ ਲਾਈਨ ਉਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਧਰਨਾ ਪਿੰਡ ਖੋਖਰ ਖੁਰਦ ਦੀ 950 ਏਕੜ ਜ਼ਮੀਨ ਨੂੰ ਰੇਲਵੇ ਲਾਈਨ ਦੇ ਹੇਠੋਂ ਦੀ ਨਹਿਰੀ ਪਾਣੀ ਲਈ ਪੁਲੀ ਨਾ ਲੰਘਾਉਣ ਕਾਰਨ ਦਿੱਤਾ ਗਿਆ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਅਤੇ ਜਗਸੀਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਾਰ ਵਾਰ ਜਥੇਬੰਦੀ ਨਾਲ ਇਸ ਮਸਲੇ ਸਬੰਧੀ ਸਮਝੌਤੇ ਕਰਕੇ ਮੁੱਕਰਦਾ ਆ ਰਿਹਾ ਹੈ, ਜਦੋਂ ਕਿ ਪੁਲੀ ਨਾ ਬਣਨ ਕਰਕੇ ਨਹਿਰੀ ਪਾਣੀ ਤੋਂ ਕਈ ਸਾਲਾਂ ਤੋਂ ਕਿਸਾਨਾਂ ਦੇ ਖੇਤ ਪਿਆਸੇ ਹਨ। ਉਨ੍ਹਾਂ ਦੱਸਿਆ ਕਿ 30 ਜਨਵਰੀ ਨੂੰ ਮਾਨਸਾ ਦੇ ਐੱਸਡੀਐੱਮ ਅਤੇ ਡੀਐੱਸਪੀ ਧਰਨੇ ਵਿਚ ਆ ਕੇ ਹਫ਼ਤੇ ਤੱਕ ਪੁਲੀ ਲਈ ਹੋਣ ਵਾਲੇ ਖਰਚੇ ਦੇ ਪੈਸੇ ਰੇਲਵੇ ਨੂੰ ਪੰਜਾਬ ਸਰਕਾਰ ਵਲੋਂ ਭਰਨ ਦਾ‌ ਭਰੋਸਾ‌ ਦੇ ਕੇ ਗਏ ਸਨ ਪਰ ਮਿੱਥੇ ਸਮੇਂ ਤੱਕ ਰਾਸ਼ੀ ਨਾ ਭਰਨ ਤੋਂ ‌ਤਿੰਨ ਦਿਨ ਬਾਅਦ ਅੱਜ ਮਜਬੂਰਨ ਮੁੜ‌ ਅਣਮਿਥੇ ਸਮੇਂ ਲਈ ਰੇਲਵੇ ਲਾਈਨ ਉਤੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

Loading

Scroll to Top