ਮਿਸ਼ਨ ਨਾਲ ਜੁੜਨ ਲਈ ਸਮਾਜ਼ ਸੇਵੀਆਂ ਚ ਭਾਰੀ ਉਤਸ਼ਾਹ: ਦਰਸ਼ਨ ਕਾਂਗੜਾ
ਸੰਗਰੂਰ (ਮੋਨਿਕਾ) ਭਾਰਤੀਯ ਅੰਬੇਡਕਰ ਮਿਸ਼ਨ ਦੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਅਨੁਮਤੀ ਨਾਲ ਮਿਸ਼ਨ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਭਾਰਤੀਯ ਅੰਬੇਡਕਰ ਮਿਸ਼ਨ ਦੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਵੱਲੋਂ ਮਿਸ਼ਨ ਦਾ ਹੋਰ ਵਿਸਥਾਰ ਕਰਦਿਆਂ ਚੁਣੀ ਹੋਈ ਟੀਮ ਨੂੰ ਨਵੀਂ ਜ਼ਿਮੇਵਾਰੀ ਦਿੱਤੀ ਗਈ ਹੈ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਮਿਸ਼ਨ ਦੀਆਂ ਗਤੀਵਿਧੀਆਂ ਅਤੇ ਵਿਚਾਰਧਾਰਾ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਮੀਡੀਆ, ਸੋਸ਼ਲ ਮੀਡੀਆ ਅਤੇ ਹਰ ਮੰਚ ਤੇ ਮਿਸ਼ਨ ਦੀ ਗੱਲ ਰੱਖਣ ਲਈ ਸਮਾਜ਼ ਸੇਵਾ ਨੂੰ ਸਮਰਪਿਤ ਭਾਰਤੀਯ ਅੰਬੇਡਕਰ ਮਿਸ਼ਨ ਦੇ ਕੁੱਝ ਸਾਥੀਆਂ ਨੂੰ ਅਹਿਮ ਜ਼ਿੰਮੇਵਾਰੀ ਦਿੰਦੀਆਂ 1) ਮੈਡਮ ਮਨੀਸ਼ਾ ਕਪੂਰ (ਲੁਧਿਆਣਾ) 2)ਸ਼੍ਰੀ ਅਜੇ ਕੁਮਾਰ (ਸ਼੍ਰੀ ਅੰਮ੍ਰਿਤਸਰ ਸਾਹਿਬ) 3) ਸ੍ਰ ਬਲਜੀਤ ਸਿੰਘ (ਬਠਿੰਡਾ) 4) ਮੈਡਮ ਸਮੀਤਾ ਚੁੱਘ ਕੁਰਾਲੀ (ਐਸ ਏ ਐਸ ਨਗਰ ਮੋਹਾਲੀ) ਅਤੇ 5) ਮੈਡਮ ਟੀਨਾ ਚੌਧਰੀ (ਪਠਾਨਕੋਟ) ਨੂੰ ਮਿਸ਼ਨ ਦਾ ਸੂਬਾ ਸਪੋਕਸਮੈਨ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ ਜ਼ੋ ਸਿਰਫ਼ ਪੰਜਾਬ ਹੀ ਨਹੀਂ ਬਲਕਿ ਦੇਸ਼ ਭਰ ਵਿੱਚ ਬੜੀ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਮਿਸ਼ਨ ਦੀਆਂ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਸੇਵਾ ਨੂੰ ਸਮਰਪਿਤ ਲੋਕਾਂ ਅੰਦਰ ਮਿਸ਼ਨ ਨਾਲ ਜੁੜਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦਾ ਜਜ਼ਬਾ ਰੱਖਣ ਵਾਲੇ ਵੱਖ ਵੱਖ ਜਗ੍ਹਾ ਤੋਂ ਵੱਡੀ ਗਿਣਤੀ ਸਾਥੀ ਮਿਸ਼ਨ ਦਾ ਹਿੱਸਾ ਬਣ ਰਹੇ ਹਨ ਉਨ੍ਹਾਂ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ ਇੱਕ ਗੇਰ ਸਿਆਸੀ ਜੱਥੇਬੰਦੀ ਹੈ ਜ਼ੋ ਸਮਾਜ਼ ਨੂੰ ਜੋੜਨ ਲਈ ਅਤੇ ਇੱਕ ਚੰਗੀ ਸੋਚ ਵਾਲੇ ਲੋਕਾਂ ਨੂੰ ਇੱਕਜੁੱਟ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਇਹ ਭਾਰਤੀਯ ਅੰਬੇਡਕਰ ਮਿਸ਼ਨ ਲਈ ਮਾਣ ਦੀ ਗੱਲ ਹੈ ਕਿ ਅੱਜ ਇਸ ਜੱਥੇਬੰਦੀ ਵਿੱਚ ਹਰ ਵਰਗ ਦੇ ਲੋਕ ਹਰ ਪੱਧਰ ਤੋਂ ਉੱਪਰ ਉੱਠ ਕੇ ਬਾਬਾ ਸਾਹਿਬ ਦੇ ਮਿਸ਼ਨ ਨੂੰ ਸਫਲ ਬਣਾਉਣ ਲਈ ਬੜੀ ਮਜ਼ਬੂਤੀ ਨਾਲ ਕੰਮ ਕਰ ਰਹੇ ਹਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਮਿਸ਼ਨ ਦਾ ਹਿੱਸਾ ਬਣਨ ਲਈ ਸਮਾਜ਼ ਸੇਵਾ ਦਾ ਜਜ਼ਬਾ ਰੱਖਣ ਵਾਲੇ ਸਾਥੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ।