32 ਸਾਲਾਂ ਤੋਂ ਜੇਲ ਵਿਚ ਬੰਦ ਗੁਰਦੀਪ ਖੇੜਾ ਨੂੰ ਮਿਲੀ ਪੈਰੋਲ

ਪੰਜਾਬ ‘ਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ ਪ੍ਰਦਰਸ਼ਨਾਂ ਦਰਮਿਆਨ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਸਿੱਖ ਗੁਰਦੀਪ ਸਿੰਘ ਖੇੜਾ ਨੂੰ ਪੈਰੋਲ ਮਿਲ ਗਈ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਅੰਮ੍ਰਿਤਸਰ ਸਥਿਤ ਪਿੰਡ ਜੱਲੂਪੁਰ ਖੇੜਾ ਵਿੱਚ ਰਹਿ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਖਹਿਰਾ ਨੂੰ 8 ਹਫ਼ਤਿਆਂ ਲਈ ਪੈਰੋਲ ਦਿੱਤੀ ਗਈ ਹੈ। ਅੱਠ ਸਾਲ ਪਹਿਲਾਂ 2015 ਵਿੱਚ ਉਸ ਨੂੰ ਕਰਨਾਟਕ ਤੋਂ ਅੰਮ੍ਰਿਤਸਰ ਜੇਲ੍ਹ ਵਿੱਚ ਸ਼ਿਫਟ ਕੀਤਾ ਗਿਆ ਸੀ।
ਗੁਰਦੀਪ ਖੇੜਾ ਦਾ ਜਨਮ ਅੰਮ੍ਰਿਤਸਰ ਦੇ ਰਈਆ ਕਸਬੇ ਦੇ ਪਿੰਡ ਜੱਲੂਪੁਰ ਖਹਿਰਾ ਵਿੱਚ ਹੋਇਆ। 1984 ਵਿੱਚ ਸਾਕਾ ਨੀਲਾ ਤਾਰਾ ਤੋਂ ਬਾਅਦ ਉਹ ਖਾਲਿਸਤਾਨ ਲਿਬਰੇਸ਼ਨ ਫੋਰਸ ਵਿੱਚ ਸ਼ਾਮਲ ਹੋਇਆ। ਇਸ ਤੋਂ ਬਾਅਦ ਉਸ ਨੇ 1988-1989 ਵਿੱਚ ਪਹਿਲਾਂ ਦਿੱਲੀ ਤੇ ਬਾਅਦ ਵਿੱਚ ਕਰਨਾਟਕ ਦੇ ਬਿਦਰ ਸ਼ਹਿਰ ਵਿੱਚ ਧਮਾਕੇ ਕੀਤੇ।
ਪੁਲਿਸ ਨੇ ਉਸਨੂੰ 6 ਦਸੰਬਰ 1990 ਨੂੰ ਗਿ੍ਰਫਤਾਰ ਕੀਤਾ। 15 ਦਸੰਬਰ 1991 ਨੂੰ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਕਰਨਾਟਕ ਵਿੱਚ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਉਥੋਂ ਦੀ ਅਦਾਲਤ ਵੱਲੋਂ ਉਸ ਨੂੰ ਆਖਰੀ ਸਾਹ ਤੱਕ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਗਈ ਸੀ। ਦਿੱਲੀ ਵਿੱਚ ਉਮਰ ਕੈਦ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਕਰਨਾਟਕ ਸਰਕਾਰ ਨੇ ਉਸ ਨੂੰ ਆਪਣੇ ਸੂਬੇ ਵਿੱਚ ਸ਼ਿਫਟ ਕੀਤਾ ਸੀ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी