ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਚੰਦ ਸਿੰਘ ਗਿੱਲ ਵੱਲੋਂ ਜ਼ਿਲ੍ਹੇ ਦੇ ਵਿਕਾਸ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆ ਨਾਲ ਮੀਟਿੰਗ

– ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗਿੱਲ

ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਵਿਕਾਸ ਕਾਰਜ ਮੁਕੰਮਲ ਕਰਨ ਲਈ ਕਿਹਾ

ਫਿਰੋਜ਼ਪੁਰ  (ਹਰਜਿੰਦਰ ਸਿੰਘ)ਜ਼ਿਲ੍ਹਾ ਯੋਜਨਾ ਕਮੇਟੀ ਫਿਰੋਜ਼ਪੁਰ ਦੇ ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੱਖ-ਵੱਖ ਸਕੀਮਾਂ ਜਿਵੇਂ ਕਿ ਬੰਧਨ ਮੁਕਤ ਫੰਡ, ਬੀ.ਏ.ਡੀ.ਪੀ, ਐਮ.ਪੀ. ਲੈਡ ਸਕੀਮ ਅਤੇ ਅੰਕੜਾਤਮਕ ਕੰਮਾਂ ਬਾਰੇ ਰੀਵਿਊ ਮੀਟਿੰਗ ਕੀਤੀ ਗਈ। ਜਿਸ ਤਹਿਤ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਵੱਖ-ਵੱਖ ਕਾਰਜਕਾਰੀ ਏਜੰਸੀਆਂ ਨੂੰ ਜਾਰੀ ਕੀਤੀ ਰਾਸ਼ੀ ਦੀ ਪ੍ਰਗਤੀ ਸਬੰਧੀ ਵੀ ਰੀਵਿਊ ਕੀਤਾ ਗਿਆ ਮੀਟਿੰਗ ਦੌਰਾਨ ਚੇਅਰਮੈਨ ਸ. ਚੰਦ ਸਿੰਘ ਗਿੱਲ ਵੱਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਵਿਕਾਸ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਲਈ ਹੋਰ ਫੰਡ ਜਾਰੀ ਕੀਤੇ ਜਾ ਰਹੇ ਹਨ ਇਸ ਲਈ ਪਹਿਲਾਂ ਪ੍ਰਾਪਤ ਫੰਡਾਂ ਦੇ ਵਰਤੋਂ ਸਰਟੀਫਿਕੇਟ 15 ਦਿਨਾਂ ਦੇ ਅੰਦਰ-2 ਜਮ੍ਹਾ ਕਰਵਾਏ ਜਾਣ। ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਸ ਵਿੱਚ ਬਿਹਤਰ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਵੀ ਕੀਤੀ ਅਤੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਮੀਟਿੰਗ ਵਿੱਚ ਸ੍ਰੀ ਚਰਨਜੀਤ ਸਿੰਘ ਡਿਪਟੀ ਈ.ਐਸ.ਏ, ਸ੍ਰੀ ਜਸਵੰਤ ਸਿੰਘ ਬੜੈਚ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀ ਆਦੇਸ਼ ਗੁਪਤਾ ਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ, ਸ੍ਰੀ ਧਰਮਪਾਲ ਕਾਰਜਸਾਧਕ ਅਫਸਰ ਨਗਰ ਕੌਂਸਲ ਜ਼ੀਰਾ, ਸ੍ਰੀ ਹਰਪ੍ਰੀਤ ਸਿੰਘ ਪੀ.ਏ. ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Loading

Scroll to Top