ਮਾਤ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸਾਡਾ ਕਾਨੂੰਨੀ ਤੇ ਨੈਤਿਕ ਫ਼ਰਜ – ਡਿਪਟੀ ਕਮਿਸ਼ਨਰ

ਸਾਰੇ ਸਰਕਾਰੀ ਦਫ਼ਤਰਾਂ ਦੇ ਬਾਹਰ ਅਧਿਕਾਰੀਆਂ ਦੇ ਨਾਮ ਪੰਜਾਬੀ ਭਾਸ਼ਾ ਵਿੱਚ ਲਿਖੇ ਹੋਣੇ ਜ਼ਰੂਰੀ

ਫਿਰੋਜ਼ਪੁਰ (ਹਰਜਿੰਦਰ ਸਿੰਘ)- ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ 21 ਫਰਵਰੀ, 2023 ਤੱਕ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਂਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗ਼ੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਪੱਟੀਆਂ ਮੀਲ ਪੱਥਰ, ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਨਾਮ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਤੋਂ ਹੇਠਾਂ ਲਿਖਿਆ ਜਾਵੇਗਾ।

ਡਿਪਟੀ ਕਮਿਸ਼ਨਰ ਸ੍ਰੀ ਧੀਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹਨ ਅਤੇ ਇਸ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਨਾ ਵਰਤੀ ਜਾਵੇ, ਕਿਉਂਕਿ ਇਨ੍ਹਾਂ ਪੰਜਾਬੀ ਪ੍ਰਚਾਲਣ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀ/ਕਰਮਚਾਰੀ ਨੂੰ ਪੰਜਾਬ ਰਾਜ ਭਾਸ਼ਾ (ਸੋਧ) ਐਕਟ-2021 ਤਹਿਤ ਜ਼ੁਰਮਾਨਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਨੈਤਿਕ ਤੇ ਕਾਨੂੰਨੀ ਤੌਰ ’ਤੇ ਫ਼ਰਜ ਬਣਦਾ ਹੈ ਕਿ ਅਸੀਂ ਮਾਤ ਭਾਸ਼ਾ ਨੂੰ ਉਸ ਦਾ ਬਣਦਾ ਮਾਣ-ਸਤਿਕਾਰ ਦੇਈਏ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਦਫ਼ਤਰਾਂ ਦੇ ਬਾਹਰ ਅਧਿਕਾਰੀਆਂ ਦੇ ਨਾਮ ਪੰਜਾਬੀ ਭਾਸ਼ਾ ਵਿੱਚ ਜ਼ਰੂਰ ਲਿਖੇ ਹੋਣ।

ਜ਼ਿਲ੍ਹਾ ਭਾਸ਼ਾ ਅਫਸਰ ਸ. ਜਗਦੀਪ ਸਿੰਘ ਸੰਧੂ ਨੇ ਸਮੂਹ ਵਿਭਾਗਾਂ/ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਥਾਨਾਂ ਦੀ ਪੜਤਾਲ ਕਰਨ ਅਤੇ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜ ਠੀਕ ਹੋਣ ਇਸ ਉੱਪਰ ਵੀ ਧਿਆਨ ਦਿੱਤਾ ਜਾਵੇ। ਜੇਕਰ ਇਸ ਤਰ੍ਹਾਂ ਦੀ ਕੋਈ ਕਮੀ ਪਾਈ ਜਾਂਦੀ ਹੈ ਤਾਂ ਸਬੰਧਿਤ ਅਧਿਕਾਰੀਆਂ ਵੱਲੋਂ ਉਸਨੂੰ ਤੁਰੰਤ ਠੀਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਸਮੂਹ ਦਫ਼ਤਰਾਂ ਵਿੱਚ ਰਾਜ ਭਾਸ਼ਾ ਐਕਟ 1967, ਰਾਜ ਭਾਸ਼ਾ ਐਕਟ (ਤਰਮੀਮ) 2008 ਅਤੇ ਰਾਜ ਭਾਸ਼ਾ (ਸੋਧ) ਐਕਟ, 2021 ਦੀ ਪਾਲਣਾ ਨੂੰ ਇੰਨ-ਬਿੰਨ ਯਕੀਨੀ ਬਣਾਈ ਜਾਵੇ।

ਇਸ ਮੌਕੇ ਸ੍ਰੀ ਸੂਰਜ ਕੁਮਾਰ ਸਹਾਇਕ ਕਮਿਸ਼ਨਰ, ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਐਸ.ਡੀ.ਐਮ. ਫਿਰੋਜ਼ਪੁਰ, ਸਿਵਲ ਸਰਜਨ ਡਾ. ਰਾਜਿੰਦਰਪਾਲ, ਐਸ.ਪੀ. (ਐਚ) ਸ੍ਰੀ ਸੋਹਨ ਲਾਲ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਤੇਜਪਾਲ ਸਿੰਘ, ਸ੍ਰੀ ਅਮਨ ਸ਼ਰਮਾ ਸਿੱਖਿਆ ਵਿਭਾਗ, ਜ਼ਿਲ੍ਹਾ ਖੋਜ ਅਫ਼ਸਰ ਸ੍ਰੀ ਦਲਜੀਤ ਸਿੰਘ, ਸ੍ਰੀ ਨਵਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र