ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ- ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਤਾਇਨਾਤ ਕੀਤੇ ਬੁਲੇਟ ਪਰੂਫ ਟਰੈਕਟਰ

ਮੁਹਾਲੀ- ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਲਈ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਪਿਛਲੇ ਦਿਨੀਂ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਵਾਪਰੀ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁਹਾਲੀ ਪ੍ਰਸ਼ਾਸਨ ਨੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਬਾਰਡਰ ਉੱਤੇ ਹੁਣ ਦੋ ਬੁਲੇਟ ਪਰੂਫ ਟਰੈਕਟਰਾਂ ਸਮੇਤ ਰੇਤੇ ਨਾਲ ਭਰੇ ਚਾਰ ਵੱਡੇ ਟਿੱਪਰ ਵੀ ਖੜ੍ਹੇ ਕੀਤੇ ਗਏ ਹਨ ਤਾਂ ਜੋ ਪ੍ਰਦਰਸ਼ਨ ਦੌਰਾਨ ਸਿੱਖ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖ਼ਲ ਨਾ ਹੋਣ। ਉਧਰ ਰੋਜ਼ਾਨਾ ਵਾਂਗ ਸੋਮਵਾਰ ਨੂੰ ਵੀ ਅਵਤਾਰ ਸਿੰਘ ਫੂਲੇਵਾਲ ਦੀ ਅਗਵਾਈ ਹੇਠ 31 ਮੈਂਬਰਾਂ ਦੇ ਜੱਥੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਕੋਠੀ ਵੱਲ ਕੂਚ ਕਰਨ ਦਾ ਯਤਨ ਕੀਤਾ ਪਰ ਯੂਟੀ ਪੁਲੀਸ ਨੇ ਇਸ ਜਥੇ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ, ਜਿਸ ਕਾਰਨ ਉਹ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਧਰਨਾ ਲਗਾ ਕੇ ਬੈਠ ਗਏ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की