ਖੁਸ਼ਬੂ ਪੰਜਾਬ ਦੀ

Latest news
ਜਲੰਧਰ ਦੀ ਸਿਆਸਤ ਵਿਚ ਵੱਡਾ ਭੁਚਾਲ : 'ਆਪ' ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ 'ਚ ਸ਼ਾਮਲ ਹੋ ਸਕਦੇ ਹਨ ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ 'ਤੇ ਕਰਵਾਈ ਪੈਨਲ ਚਰਚਾ ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ डीएवी यूनिवर्सिटी ने मनाया नेशनल साइंस डे ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ

ਪੁਲਿਸ ਵੱਲੋਂ ਫਿਰੌਤੀ ਲੈ ਕੇ ਵਾਰਦਾਤਾਂ ਕਰਨ ਵਾਲੇ 2 ਦੋਸ਼ੀ ਅਸਲੇ ਸਮੇਤ ਗ੍ਰਿਫਤਾਰ

ਜਲੰਧਰ- ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ, ਵਿਰੋਤੀ ਲੈ ਕੇ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਗਦੀਸ਼ ਰਾਜ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਫਿਲੋਰ ਦੀ ਅਗਵਾਈ ਹੇਠ ਸਬ ਇੰਸਪੈਕਟਰ ਕੰਵਰਜੀਤ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਦੀ ਪੁਲਿਸ ਟੀਮ ਵਲੋਂ ਫਿਰੋੜੀ ਲੈ ਕੇ ਵਾਰਦਾਤਾਂ ਕਰਨ ਵਾਲੇ 02 ਦੋਸ਼ੀਆ ਪਾਸੋਂ 02 ਪਿਸਟਲ 32 ਬੋਰ ਸਮੇਤ 02 ਮੈਗਜ਼ੀਨ ਅਤੇ 08 ਰੋਂਦ ਜਿੰਦਾ 32 ਬੋਰ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 12-02-2023 ਨੂੰ ਸਬ ਇੰਸਪੈਕਟਰ ਗੁਰਸ਼ਰਨ ਸਿੰਘ ਚੌਂਕੀ ਇੰਚਾਰਜ ਦੁਸਾਂਝ ਕਲਾਂ ਥਾਣਾ ਗੁਰਾਇਆ ਜਿਲ੍ਹਾ ਜਲੰਧਰ ਸਮੇਤ ਸਾਥੀ ਕਰਮਚਾਰੀਆ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸੰਬੰਧ ਵਿੱਚ ਪਿੰਡ ਅਨੀਹਰ ਗੇਟ ਮੌਜੂਦ ਸੀ ਕਿ ਮੁਖਬਰ ਖਾਸ ਨੇ ਸਬ ਇੰਸਪੈਕਟਰ ਗੁਰਸ਼ਰਨ ਸਿੰਘ ਪਾਸ ਹਾਜਰ ਆ ਕੇ ਇਤਲਾਹ ਦਿੱਤੀ ਕਿ ਪਿੰਡ ਢੰਡਵਾੜ ਦੇ ਨਾਲ ਜਾਂਦੀ ਨਹਿਰ ਔਜਲਾ ਢੱਕ ਸਾਈਡ ਨੂੰ ਇੱਕ ਮੋਟਰ ਸਾਈਕਲ ਨੰਬਰੀ PB-07-A-0638 ਰੰਗ ਕਾਲਾ ਮਾਰਕਾ ਸਪਲੈਂਡਰ ਪਰ 02 ਮੋਨੇ ਨੋਜਵਾਨ ਸਵਾਰ ਹਨ।ਜਿਹਨਾਂ ਦੇ ਮੂੰਹ ਸਿਰ ਪਰਨਿਆ ਨਾਲ ਲਪੇਟੇ ਹੋਏ ਹਨ ਅਤੇ ਇਹਨਾਂ ਪਾਸ ਪਿਸਟਲ ਹਨ।ਜੋ ਕਿਸੇ ਵੱਡੀ ਵਾਰਦਾਤ ਦੀ ਤਾਕ ਵਿਚ ਹਨ।ਜੇਕਰ ਰੋਡ ਕੀਤਾ ਜਾਵੇ ਤਾਂ ਇਨਾਂ ਦੋਵੇਂ ਨੌਜਵਾਨਾਂ ਨੂੰ ਮੋਟਰ ਸਾਈਕਲ ਸਮੇਤ ਨਜਾਇਜ ਅਸਲਾ ਕਾਬੂ ਆ ਸਕਦੇ ਹਨ ਅਤੇ ਵੱਡੀ ਵਾਰਦਾਤ ਹੋਣ ਤੋਂ ਟੱਲ ਸਕਦੀ ਹੈ।ਜੋ ਇਹ ਇਤਲਾਹ ਠੋਸ ਤੇ ਭਰੋਸੇਯੋਗ ਹੋਣ ਤੇ ਸਬ ਇੰਸਪੈਕਟਰ ਗੁਰਸ਼ਰਨ ਸਿੰਘ ਚੌਂਕੀ ਇੰਚਾਰਜ ਦੁਸਾਂਝ ਕਲਾਂ ਥਾਣਾ ਗੁਰਾਇਆ ਨੇ ਮੁਕੱਦਮਾ ਨੰਬਰ 17 ਮਿਤੀ 12-02-2023 ਜੁਰਮ 25-54-59 ਅਸਲਾ ਐਕਟ ਵਾਧਾ ਜੁਰਮ 120-ਬੀ, ਭ:ਦ: ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿਚ ਲਿਆਦੀ। ਦੌਰਾਨੇ ਤਫਤੀਸ਼ ਮੁਖਬਰ ਖਾਸ ਵੱਲੋਂ ਦੱਸੇ ਅਨੁਸਾਰ ਅੰਜਲਾ ਢੱਕ ਪੁਲੀ ਤੋਂ ਨਹਿਰ ਨਹਿਰ ਢੰਡਵਾੜ ਨੂੰ ਮੁੜਨ ਲੱਗਿਆ ਗੱਡੀ ਦੀ ਲਾਇਟ ਨਾਲ ਅੱਗੇ ਆ ਰਹੇ ਮੋਟਰ ਸਾਈਕਲ ਨੰਬਰੀ PB-07-A-0638 ਨੂੰ ਪਹਿਚਾਣ ਕੇ ਲਾਈਟ ਮਾਰ ਕੇ ਰੁੱਕਣ ਦਾ ਇਸ਼ਾਰਾ ਕੀਤਾ, ਲੇਕਿਨ ਮੋਟਰ ਸਾਈਕਲ ਚਾਲਕ ਨੇ ਮੋਟਰ ਸਾਈਕਲ ਨੂੰ ਆਪਣੇ ਖੱਬੇ ਹੱਥ ਖਿੱਚ ਕੇ ਪੁਲਿਸ ਦੀ ਗੱਡੀ ਤੋਂ ਭਜਾਉਣ ਦੀ ਕੋਸ਼ਿਸ਼ ਕੀਤੀ।ਜਿਸ ਤੇ ਸਬ ਇੰਸਪੈਕਟਰ ਗੁਰਸ਼ਰਨ ਸਿੰਘ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ।ਜਿਸ ਤੇ ਮੋਟਰ ਸਾਈਕਲ ਚਾਲਕ ਨੇ ਆਪਣਾ ਨਾਮ ਇਮਨਪ੍ਰੀਤ ਸਿੰਘ ਉਰਫ ਇਮਨ ਪੁੱਤਰ ਰਸ਼ਪਾਲ ਸਿੰਘ ਵਾਸੀ ਪਿੰਡ ਜੱਸੋਵਾਲ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਅਤੇ ਮੋਟਰ ਸਾਈਕਲ ਦੇ ਪਿੱਛੇ ਬੈਠੇ ਨੋਜਵਾਨ ਨੇ ਆਪਣਾ ਨਾਮ ਰਾਜੇਸ਼ ਕੁਮਾਰ ਉਰਫ ਬੰਟਾ ਉਰਫ ਮਨੀ ਪੁੱਤਰ ਪਵਨ ਕੁਮਾਰ ਵਾਸੀ ਪਿੰਡ ਠਾਣਾ ਥਾਣਾ ਗੜ੍ਹਸ਼ੰਕਰ ਜਿਲ੍ਹਾਂ ਹੁਸ਼ਿਆਰਪੁਰ ਦਸਿਆ।ਜਿਨ੍ਹਾਂ ਦੀ ਤਲਾਸ਼ੀ ਕਰਨ ਤੇ ਉਨ੍ਹਾਂ ਪਾਸੋਂ 02 ਪਿਸਟਲ 32 ਬੋਰ, 02 ਮੈਗਜ਼ੀਨ ਅਤੇ 08 ਰੱਦ ਜਿੰਦਾ 32 ਬੋਰ ਬ੍ਰਾਮਦ ਕੀਤੇ ਗਏ।ਗ੍ਰਿਫਤਾਰ ਦੋਸ਼ੀਆਂ ਨੇ ਮੰਨਿਆ ਕਿ ਉਹਨਾਂ ਨੇ ਪਿੰਡ ਢਡਵਾੜ ਵਿੱਚ ਵਿਆਹ ਦੇ ਫੰਕਸ਼ਨ ਤੇ ਗੋਲੀਆਂ ਚਲਾ ਕੇ ਦਹਿਸ਼ਤ ਪਾਉਣੀ ਸੀ ਜਿਸ ਬਾਰੇ ਉਹਨਾਂ ਨੂੰ ਐਨ.ਆਰ.ਆਈ ਜਸਕਰਨਵੀਰ ਸਿੰਘ ਉਰਫ ਕਨੂੰ ਪੁੱਤਰ ਜੋਗਿੰਦਰ ਸਿੰਘ ਵਾਸੀ ਕੁੱਕੜ ਮਜਾਰਾ ਥਾਣਾ ਗੜ੍ਹਸ਼ੰਕਰ ਜਿਲ੍ਹਾਂ ਹੁਸ਼ਿਆਰਪੁਰ ਹਾਲ ਵਾਸੀ ਯੂ.ਐਸ.ਏ ਨੇ ਫੋਨ ਕਰਕੇ ਇਕ ਲੱਖ ਰੁਪਏ ਦੀ ਫਿਰੋਜ਼ੀ ਦੇਣ ਨੂੰ ਕਿਹਾ ਸੀ।ਦੋਸ਼ੀ ਰਾਜੇਸ਼ ਕੁਮਾਰ ਉਰਫ ਬੰਟਾ ਉਰਫ ਮਨੀ ਉਕਤ ਦੇ ਖਿਲਾਫ 08 ਮੁਕਦਮੇ ਦਰਜ ਹਨ ਅਤੇ ਇਮਨਪ੍ਰੀਤ ਸਿੰਘ ਉਰਵ ਇਮਨ ਉਕਤ ਦੇ ਖਿਲਾਫ 03 ਮੁਕਦਮੇ ਦਰਜ ਹਨ ਜਿਨ੍ਹਾਂ ਵਿਚੋਂ ਇਹ ਭਗੋੜੇ ਹਨ ਮੁਕੱਦਮਾ ਹਜਾ ਵਿੱਚ ਗ੍ਰਿਫਤਾਰ ਦੋਸ਼ੀਆਨ ਇਮਨਪ੍ਰੀਤ ਸਿੰਘ ਉਰਫ ਇਮਨ ਪੁੱਤਰ ਰਸ਼ਪਾਲ ਸਿੰਘ ਵਾਸੀ ਪਿੰਡ ਜੱਸੋਵਾਲ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਅਤੇ ਰਾਜੇਸ਼ ਕੁਮਾਰ ਉਰਫ ਬੰਟਾ ਉਰਫ ਮਨੀ ਪੁੱਤਰ ਪਵਨ ਕੁਮਾਰ ਵਾਸੀ ਪਿੰਡ ਠਾਣਾ ਥਾਣਾ ਗੜ੍ਹਸ਼ੰਕਰ ਜਿਲ੍ਹਾਂ ਹੁਸ਼ਿਆਰਪੁਰ ਨੂੰ ਮਾਨਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਜੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਤੇ ਦੋਸ਼ੀਆਨ ਉਕਤ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਦੋਸ਼ੀਆਨ ਉਕਤਾਨ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਪਿਸਟਲ ਕਿਸ ਪਾਸੋਂ ਲੈ ਕੇ ਆਏ ਸਨ ਅਤੇ ਇਹਨਾਂ ਨੇ ਥਾਣਾ ਹਜਾ ਦੇ ਏਰੀਆ ਹੋਰ ਕਿਸ ਵਾਰਦਾਤ ਨੂੰ ਅੰਜਾਮ ਦੇਣਾ ਸੀ।

 

Loading

Scroll to Top