ਖੁਸ਼ਬੂ ਪੰਜਾਬ ਦੀ

Latest news
ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ ਅਫਰੀਕੀ ਟਾਪੂ 'ਤੇ ਫਸੇ ਯਾਤਰੀਆਂ ਨੂੰ ਨਾਰਵੇਈ ਕਰੂਜ਼ ਨੇ ਮੁੜ ਚੜ੍ਹਨ ਤੋਂ ਕੀਤਾ ਇਨਕਾਰ ਕੈਨੇਡਾ 'ਚ ਵਿਦੇਸ਼ੀ ਦਖਲਅੰਦਾਜ਼ੀ ਕਰਨ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਨਾਮ ਵੀ ਸ਼ਾਮਿਲ कनाडा जाने के चाहवान नौजवानों को बड़ा झटका: कनाडा ने एमिग्रेशन शुल्क 12% बढ़ाया

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੰਸਦ ‘ਚ ਉਠਾਇਆ ਕੋਲੇ ਦਾ ਮੁੱਦਾ;  ਕਿਹਾ- ਅਡਾਨੀ ਪੋਰਟ ਰਾਹੀਂ ਪੰਜਾਬ ਵਿੱਚ ਕੋਲਾ ਲਿਆਉਣ ਕਾਰਨ ਹੋ ਰਿਹਾ ਵਿੱਤੀ ਨੁਕਸਾਨ;  ਬਿਜਲੀ ਉਤਪਾਦਨ ਦੀ ਲਾਗਤ ਵਧੀ;  ਕੇਂਦਰੀ ਊਰਜਾ ਮੰਤਰਾਲੇ ਨੂੰ ਹੁਕਮ ਵਾਪਸ ਲੈਣ ਦੀ ਅਪੀਲ ਕੀਤੀ

ਵਾਸ਼ਿੰਗਟਨ/ਰੋਪੜ (ਰਾਜ ਗੋਗਨਾ)— ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕੇਂਦਰੀ ਊਰਜਾ ਮੰਤਰਾਲੇ ਵੱਲੋਂ ਪੰਜਾਬ ਵਿੱਚ ਕੋਲਾ ਰੇਲ ਮਾਰਗ ਦੀ ਬਜਾਏ ਅਡਾਨੀ ਪੋਰਟ ਰਾਹੀਂ ਲਿਆਉਣ ਦੇ ਹੁਕਮਾਂ ਕਾਰਨ ਸੂਬੇ ਨੂੰ ਹੋਣ ਵਾਲੇ ਵਿੱਤੀ ਨੁਕਸਾਨ ਦਾ ਮੁੱਦਾ ਉਠਾਇਆ ਹੈ, ਜਿਸ ਨਾਲ ਸੂਬੇ ਵਿੱਚ ਬਿਜਲੀ ਉਤਪਾਦਨ ਦੀ ਲਾਗਤ ਚ ਵਾਧਾ ਹੋਇਆ ਹੈ।ਸੰਸਦ ਵਿੱਚ ਇਹ ਮੁੱਦਾ ਉਠਾਉਂਦੇ ਹੋਏ, ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਸੂਬਾ ਬਿਜਲੀ ਪੈਦਾ ਕਰਨ ਲਈ ਮਹਾਨਦੀ ਕੋਲਫੀਲਡਸ ਤੋਂ ਕੋਲਾ ਲੈਂਦਾ ਹੈ।  ਜੇਕਰ ਇਸ ਕੋਲੇ ਨੂੰ ਪਹਿਲਾਂ ਦੀ ਤਰ੍ਹਾਂ ਰੇਲ ਮਾਰਗ ਰਾਹੀਂ ਸਿੱਧਾ ਪੰਜਾਬ ਲਿਆਂਦਾ ਜਾਵੇ, ਤਾਂ ਦੂਰੀ 1830 ਕਿਲੋਮੀਟਰ ਬਣਦੀ ਹੈ।  ਪਰ ਕੇਂਦਰੀ ਊਰਜਾ ਮੰਤਰਾਲੇ ਨੇ 30 ਨਵੰਬਰ, 2022 ਨੂੰ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਕੋਲਾ ਸਿੱਧਾ ਰੇਲ ਮਾਰਗ ਰਾਹੀਂ ਲਿਆਉਣ ਦੀ ਬਜਾਏ ਪਾਰਾਦੀਪ ਦੀ ਬੰਦਰਗਾਹ ‘ਤੇ ਲਿਜਾ ਕੇ ਸ੍ਰੀਲੰਕਾ ਦੇ ਰਸਤੇ ਦਹੇਜ ਅਤੇ ਮੁੰਦਰਾ ਸਥਿਤ ਅਡਾਨੀ ਪੋਰਟ ‘ਤੇ ਉਤਾਰਨ ਲਈ ਕਿਹਾ ਹੈ | ਫਿਰ ਇਹ ਕੋਲਾ ਅਡਾਨੀ ਪੋਰਟ ਤੋਂ 1500 ਕਿਲੋਮੀਟਰ ਦੂਰ ਰੇਲ ਮਾਰਗ ਰਾਹੀਂ ਪੰਜਾਬ ਲਿਆਂਦਾ ਜਾਵੇਗਾ।ਉਨ੍ਹਾਂ ਦੋਸ਼ ਲਾਇਆ ਕਿ ਕੇਂਦਰੀ ਊਰਜਾ ਮੰਤਰਾਲੇ ਨੇ ਅਡਾਨੀ ਨੂੰ ਫਾਇਦਾ ਪਹੁੰਚਾਉਣ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਹੈ। ਇਸ ਕਾਰਨ ਕੋਲੇ ਦੀ ਢੋਆ-ਢੁਆਈ ਦੀ ਲਾਗਤ 4350 ਰੁਪਏ ਪ੍ਰਤੀ ਟਨ ਤੋਂ ਵਧ ਕੇ 6750 ਰੁਪਏ ਪ੍ਰਤੀ ਟਨ ਹੋ ਗਈ ਹੈ।  ਜਿਸ ਨਾਲ ਬਿਜਲੀ ਦੇ ਇੱਕ ਯੂਨਿਟ ਦੀ ਕੀਮਤ 3.60 ਰੁਪਏ ਤੋਂ ਵਧ ਕੇ ਕਰੀਬ 5 ਰੁਪਏ ਹੋ ਗਈ ਹੈ।  ਉਨ੍ਹਾਂ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਪੰਜਾਬ ਪ੍ਰਤੀ ਇਸ ਪੱਖਪਾਤੀ ਪੱਤਰ ਨੂੰ ਵਾਪਸ ਲਿਆ ਜਾਵੇ ਅਤੇ ਮਹਾਨਦੀ ਕੋਲਡਫੀਲਡਸ ਤੋਂ ਕੋਲਾ ਸਿੱਧੇ ਰੇਲ ਮਾਰਗ ਰਾਹੀਂ ਪੰਜਾਬ ਲਿਆਉਣ ਦੀ ਇਜਾਜ਼ਤ ਦਿੱਤੀ ਜਾਵੇ।

Loading

Scroll to Top