ਚੰਡੀਗੜ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ‘ਤੇ ਵਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਦੇ ਦਬਾਓ ਹੇਠ ਆ ਕੇ ਗੈਰ ਸੰਵਿਧਾਨਿਕ ਫੈਸਲੇ ਲੈ ਰਹੇ ਹਨI ਪੰਜਾਬ ਭਾਜਪਾ ਇਸ ਦੀ ਘੋਰ ਨਿੰਦਾ ਕਰਦੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਸੰਵਿਧਾਨਿਕ ਵਿਵਸਥਾ ਢਹਿ ਢੇਰੀ ਹੋ ਚੁੱਕੀ ਹੈ, ਜਿਸ ਕਾਰਨ ਪੰਜਾਬੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪੰਜਾਬੀਆ ਦੀ ਭਲਾਈ ਨਾਲ ਸੰਬੰਧਿਤ ਮੁੱਦਿਆਂ ਪ੍ਰਤੀ ਗੰਭੀਰ ਨਹੀਂ ਹੈ, ਸਿਰਫ ਰਾਜਨੀਤੀ ਹੀ ਕਰਦੀ ਹੈ। ਉਹਨਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀ ਬੇਰੁਖ਼ੀ ਅਤੇ ਨਾਲਾਇਕੀਆਂ ਕਾਰਨ ਪੰਜਾਬ ਦੇ ਐਸ਼.ਸੀ. ਵਿਦਿਆਰਥੀ ਪੜਾਈ ਛੱਡਣ ਲਈ ਮਜਬੂਰ ਹੋ ਰਹੇ ਹਨ। ਉਹਨਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਲੋਂ ਐਸ਼.ਸੀ.ਐਸ਼.ਟੀ. ਅਤੇ ਪਛੜੀਆਂ ਸ਼੍ਰੇਣੀਆਂ ਦੇ ਲਈ ਭੇਜੇ ਜਾਂਦੇ ਪੈਸੇ ਦੀ ਦੁਰਵਰਤੋਂ ਹੋ ਰਹੀ ਹੈI ਇਹ ਪੈਸਾ ਲੋੜਵੰਦਾ ਤੱਕ ਨਹੀਂ ਪੁੱਜ ਰਿਹਾ ਹੈ।