ਪੰਜਾਬ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਨੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਕਰ ਦਿੱਤਾ ਹੈ। ਲੁਟੇਰੇ ਬੇਖੌਫ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿਥੇ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁੱਟ ਦੀ ਇਹ ਸਾਰੀ ਵਾਰਦਾਤ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਾਣੀ ਕੇ ਬਾਗ਼ ਇਲਕੇ ਦੀ ਪੰਜਾਬ ਨੈਸ਼ਨਲ ਬੈਂਕ ‘ਚ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰੇ ਕਿੰਨੇ ਪੈਸੇ ਲੁੱਟ ਕੇ ਲੈ ਗਏ ਹਨ, ਇਸ ਬਾਰੇ ਅਜੇ ਤੱਕ ਕੁੱਝ ਵੀ ਪਤਾ ਨਹੀਂ ਲੱਗ ਸਕਿਆ। ਬੈਂਕ ਸਟਾਫ ਦੇ ਅਨੁਸਾਰ ਅੰਦਾਜ਼ਨ 20 ਤੋਂ 23 ਲੱਖ ਰੁਪਏ ਦੀ ਲੁੱਟ ਕੀਤੀ ਗਈ ਹੈ
ਅੰਮ੍ਰਿਤਸਰ ਦੇ ਪੰਜਾਬ ਨੈਸ਼ਨਲ ਬੈਂਕ ‘ਚ 12 ਵਜੇ ਦੇ ਕਰੀਬ ਦੋ ਵਿਅਕਤੀ ਆਉਂਦੇ ਹਨ। ਇਕ ਵਿਅਕਤੀ ਬੈਂਕ ਦੇ ਬਾਹਰ ਖੜਾ ਰਹਿੰਦਾ ਹੈ ਅਤੇ ਦੂਜਾ ਵਿਅਕਤੀ ਬੈਂਕ ਦੇ ਅੰਦਰ ਆਉਂਦਾ ਹੈ। ਜਿਸ ਵੱਲੋਂ ਪਿਸਤੌਲ ਦੀ ਨੋਕ ‘ਤੇ ਕੈਸ਼ੀਅਰ ਕੋਲੋ ਪੈਸੇ ਦੀ ਲੁੱਟ ਕਰ ਲਈ ਗਈ ਹੈ। ਇਹ ਮਾਮਲਾ ਪੁਲਿਸ ਥਾਣਾ ਕੰਟੋਨਮੈਂਟ ਅਧੀਨ ਆਉਂਦਾ ਹੈ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।