ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਏ. ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਦੀਆਂ ਸ਼ਿਕਾਇਤਾਂ ਦਾ ਲਿਆ ਗੰਭੀਰ ਨੋਟਿਸ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੁਝ ਆਰ.ਟੀ.ਏ. ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਦੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਅਜਿਹੇ ਮੁਲਾਜ਼ਮਾਂ ਨੂੰ ਬਾਜ਼ ਆਉਣ ਦੀ ਤਾਕੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਨਿਰਵਿਘਨ, ਖੱਜਲ-ਖੁਆਰੀ ਮੁਕਤ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਖੱਜਲ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਆਰ.ਟੀ.ਏ. ਦਫ਼ਤਰਾਂ ਦੀ ਨਿਰੰਤਰ ਅਚਨਚੇਤ ਚੈਕਿੰਗ ਦੀ ਹਦਾਇਤ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੂੰ ਨਿਰਦੇਸ਼ ਦਿੱਤੇ ਕਿ ਆਰ.ਟੀ.ਏ. ਦਫ਼ਤਰਾਂ ਵਿੱਚ ਕੰਮ ਕਰਵਾਉਣ ਆਉਂਦੇ ਲੋਕਾਂ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਗ਼ੌਰ ਕੀਤਾ ਜਾਵੇ ਅਤੇ ਗ਼ਲਤ ਪਾਏ ਗਏ ਮੁਲਾਜ਼ਮਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ ਸ. ਲਾਲਜੀਤ ਸਿੰਘ ਭੁੱਲਰ ਨੇ ਸਟੇਟ ਟਰਾਂਸਪੋਰਟ ਕਮਿਸ਼ਨਰ ਮੌਨਿਸ਼ ਕੁਮਾਰ ਨੂੰ ਵੀ ਹਦਾਇਤ ਕੀਤੀ ਕਿ ਉਹ ਆਰ.ਟੀ.ਏ. ਦਫ਼ਤਰਾਂ ਦੀ ਨਿਰੰਤਰ ਅਚਨਚੇਤ ਚੈਕਿੰਗ ਯਕੀਨੀ ਬਣਾਉਣ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र