ਦੇਸ਼ ਦੀ ਰਾਜਧਾਨੀ ਦਿੱਲੀ ਦੁਨੀਆ ਦੇ 10 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚੋਂ ਹੋ ਗਈ ਹੈ। ਇਸਦੀ ਜਾਣਕਾਰੀ ਖੁਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਸਾਂਝੀ ਕੀਤੀ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਮੀਡੀਆ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਰਾਸ਼ਟਰੀ ਰਾਜਧਾਨੀ ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਲਿਸਟ ਵਿੱਚ ਨਹੀਂ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਟਾਪ 10 ਪ੍ਰਦੂਸ਼ਿਤ ਸ਼ਹਿਰਾਂ ਦੀ ਲਿਸਟ ਸਾਂਝੀ ਕੀਤੀ ਹੈ। ਰਿਪੋਰਟ ਅਨੁਸਾਰ ਲਾਹੌਰ, ਮੁੰਬਈ ਤੇ ਕਾਬੁਲ ਦੁਨੀਆ ਵਿੱਚ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਸ਼ਾਮਿਲ ਹਨ।
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ, “ਲੰਬੇ ਸਮੇਂ ਬਾਅਦ ਦਿੱਲੀ ਹੁਣ ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਨਹੀਂ ਹੈ। ਦਿੱਲੀ ਦੇ ਲੋਕਾਂ ਦੀਆਂ ਕੋਸ਼ਿਸ਼ਾਂ ਹੌਲੀ-ਹੌਲੀ ਰੰਗ ਲਿਆ ਰਹੀਆਂ ਹਨ। ਵਧਾਈ ਹੋਵੇ ਦਿੱਲੀ ! ਪਰ ਸਾਨੂੰ ਅਜੇ ਲੰਮਾ ਸਫ਼ਰ ਤੈਅ ਕਰਨਾ ਹੈ। ਸਾਡਾ ਦੁਨੀਆ ਦੇ ਸਭ ਤੋਂ ਸਾਫ਼ ਸ਼ਹਿਰਾਂ ਵਿੱਚੋਂ ਇੱਕ ਹੋਣਾ ਚਾਹੀਦਾ ਹੈ।”