ਖੁਸ਼ਬੂ ਪੰਜਾਬ ਦੀ

Latest news
ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ ਅਫਰੀਕੀ ਟਾਪੂ 'ਤੇ ਫਸੇ ਯਾਤਰੀਆਂ ਨੂੰ ਨਾਰਵੇਈ ਕਰੂਜ਼ ਨੇ ਮੁੜ ਚੜ੍ਹਨ ਤੋਂ ਕੀਤਾ ਇਨਕਾਰ

ਕਾਂਗਰਸ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਾਂ ਤੇ ਰਹਾਂਗੇ : ਕਪਿਲ ਸ਼ਰਮਾ

ਜਲੰਧਰ (ਰਾਵਤ)- ਜਲੰਧਰ ਲੋਕ ਸਭ ਜਿਮਨੀ ਚੋਣ ਅਤੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ. ਅੱਜ ਭਾਜਪਾ ਦੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਜਲੰਧਰ ਦੇ ਕਈ ਕਾਂਗਰਸ ਆਗੂਆਂ ਨੂੰ ਭਾਜਪਾ ਵਿਚ ਸ਼ਾਮਿਲ ਕਰਵਾਇਆ. ਕਾਂਗਰਸ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਕਈ ਸੀਨੀਅਰ ਨੇਤਾਵਾਂ ਦੇ ਨਾਮ ਸ਼ਾਮਿਲ ਹਨ.
ਵਾਰਡ17 ਤੋਂ ਟਕਸਾਲੀ ਕਾਂਗਰਸ ਯੁਵਾ ਨੇਤਾ ਕਪਿਲ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਭਾਰਤ ਦੀ ਸਭ ਤੋਂ ਵੱਡੀ ਅਤੇ ਪੁਰਾਣੀ ਪਾਰਟੀ ਹੈ. ਜਿਸ ਦਾ ਮਿਸ਼ਨ ਲੋਕ ਸੇਵਾ ਅਤੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਹੈ. ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਇਸੇ ਮਿਸਨ ਨੂੰ ਲੈ ਕੇ ਪੂਰੇ ਭਾਰਤ ਵਿਚ ਭਾਰਤ ਜੋੜੋ ਯਾਤਰਾ ਕਰਕੇ ਸਾਰੀ ਦੁਨੀਆਂ ਨੂੰ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿਤਾ ਹੈ. ਕਪਿਲ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਦਾਇਰਾ ਇਨਾ ਵਿਸ਼ਾਲ ਹੈ ਕਿ ਕੁਝ ਚਿਹਰਿਆਂ ਦੇ ਕਾਂਗਰਸ ਛੱਡਣ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪੈਣਾ ਕਿਓਂਕਿ ਪਾਰਟੀ ਨਾਲ ਇਮਾਨਦਾਰ ਅਤੇ ਮਿਹਨਤੀ ਵਰਕਰਾਂ ਦੀ ਬਹੁਤ ਵੱਡੀ ਫੌਜ ਖੜੀ ਹੈ. ਅਸੀਂ ਪਹਿਲਾਂ ਵੀ ਕਾਂਗਰਸ ਦੇ ਨਾਲ ਸੀ ਤੇ ਅੱਜ ਵੀ ਕਾਂਗਰਸ ਦੇ ਨਾਲ ਹਾਂ ਤੇ ਭਵਿੱਖ ਵਿਚ ਵੀ ਕਾਂਗਰਸ ਪਾਰਟੀ ਦੇ ਵਫ਼ਾਦਾਰ ਸਿਪਾਹੀ ਬਣ ਕੇ ਸਮਾਜ ਅਤੇ ਪਾਰਟੀ ਦੀ ਸੇਵਾ ਕਰਦੇ ਰਹਾਂਗੇ. ਕਪਿਲ ਸ਼ਰਮਾ ਨੇ ਕਿਹਾ ਕਿ ਆਉਣ ਵਾਲਿਆਂ ਨਿਗਮ ਚੋਣਾਂ ਅਤੇ ਜਿਮਨੀ ਚੋਣ ਜਿੱਤ ਕੇ ਅਸੀਂ ਇਸ ਗੱਲ ਨੂੰ ਸਾਬਿਤ ਕਰ ਦੇਵਾਂਗੇ.

Loading

Scroll to Top