ਜਲੰਧਰ – ਸਾਈਨ ਬੋਰਡ ‘ਤੇ ਨਾਮ ਪੰਜਾਬੀ ਵਿੱਚ ਸਭ ਤੋਂ ਉੱਪਰ ਲਿਖਣ ਅਤੇ ਸਰਕਾਰੀ ਵੈੱਬਸਾਈਟ ਦਾ ਡੇਟਾ ਪੰਜਾਬੀ ਭਾਸ਼ਾ ਵਿੱਚ ਅੱਪਲੋਡ ਕਰਨ ਦਾ ਅੱਜ ਆਖਰੀ ਦਿਨ ਹੈ।ਅਜਿਹਾ ਨਾ ਕਰਨ ਵਾਲਿਆਂ ਤੇ ਪ੍ਰਸ਼ਾਸ਼ਨ ਵੱਲੋਂ ਕਾਰਵਾਈ ਹੋਵੇਗੀ। ਇਸ ਨੂੰ ਲੈ ਕੇ ਭਾਸ਼ਾ ਵਿਭਾਗ ਨੇ ਤਿਆਰੀ ਪੂਰੀ ਕਰ ਲਈ ਹੈ। ਵਿਭਾਗ ਦੇ ਨਿਯਮਾਂ ਅਨੁਸਾਰ ਜਵਾਬ ਦੇਣ ਲਈ ਸਭ ਤੋਂ ਪਹਿਲਾਂ ਸ਼ੋਜ਼ ਨੋਟਿਸ ਹੋਵੇਗਾ। ਨੋਟਸ ਦੇ ਬਾਅਦ 500 ਰੁਪਏ ਤੋਂ 5 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਜੁਰਮਾਨਾ ਕਦੋਂ ਸ਼ੁਰੂ ਹੋਵੇਗਾ, ਇਹ ਅੱਜ ਪੰਜਾਬ ਕੈਬਿਨੇਟ ਮੀਟਿੰਗ ਵਿੱਚ ਤੈਅ ਹੋ ਸਕਦਾ ਹੈ। ਗੌਰਤਲਬ ਹੈ ਕਿ 5 ਦਸੰਬਰ ਨੂੰ ਪੰਜਾਬ ਸਰਕਾਰ ਨੇ 21 ਫਰਵਰੀ ਤੱਕ ਸਾਰੇ ਸਾਈਨ ਬੋਰਡ ਪੰਜਾਬੀ ਨੂੰ ਲਿਖ ਕੇ ਨਿਰਦੇਸ਼ਿਤ ਕੀਤਾ ਹੈ।