ਜਲੰਧਰ- ਇਕ ਪਾਸੇ NIA ਪੰਜਾਬ ਵਿਚ ਵੱਖਰੀ-ਵੱਖਰੀ ਥਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਉਧਰ ਦੂਜੇ ਪਾਸੇ ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਵੱਖ-ਵੱਖ ਜਿਲਿਆਂ ਵਿੱਚ ਛਾਪੇ ਮਾਰੇ ਜਾ ਰਹੇ ਹਨ। ਪੰਜਾਬ ਪੁਲਿਸ ਵੱਲੋਂ ਪੂਰੇ ਪੰਜਾਬ ਵਿੱਚ ਨਸ਼ੇੜੀਆਂ ਦੇ ਖਿਲਾਫ ਲਗਾਤਾਰ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਲੁਧਿਆਣਾ, ਜਲੰਧਰ, ਪਟਿਆਲਾ, ਜ਼ੀਰਕਪੁਰ, ਹੋਸ਼ਿਆਰਪੁਰ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲੰਧਰ ਦੀ ਗੱਲ ਕਰੀਏ ਤਾਂ ਨਸ਼ੇ ਦੇ ਕੇਸਾਂ ਲਈ ਮਸ਼ਹੂਰ ਕਾਜੀ ਮੰਡੀ ਵਿੱਚ ਕਈ ਘਰਾਂ ਵਿੱਚ ਛਾਪੇ ਮਾਰੇ ਗਏ। ਜਿਸ ਦੀ ਅਗਵਾਈ ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਹਲ ਕਰ ਰਹੇ ਹਨ। ਇਲਾਕੇ ਨੂੰ ਭਾਰੀ ਪੁਲਿਸ ਫੋਰਸ ਨਾਲ ਘੇਰ ਲਿਆ ਗਿਆ ਹੈ ।