ਜਲੰਧਰ (JATINDER RAWAT)- ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਜਸਪ੍ਰੀਤ ਸਿੰਘ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਮਿਤੀ 20.04.2023 ਤੱਕ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨਬੰਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ ਦੇ ਸਮੂਹ ਪ੍ਰੀਖਿਆ ਕੇਂਦਰਾਂ ਜਿਥੇ 8ਵੀਂ, 10ਵੀਂ ਅਤੇ 12ਵੀਂ ਸ੍ਰੇਣੀ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ, ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਵਲੋਂ ਇਕ ਹੋਰ ਹੁਕਮ ਰਾਹੀਂ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਮਿਤੀ 05.04.2023 ਤੱਕ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਦੌਰਾਨ ਜ਼ਿਲ੍ਹਾ ਜਲੰਧਰ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। —