ਐਲਡਰ ਲਾਈਨ ਟੋਲ ਫਰੀ ਨੰਬਰ 14567 ‘ਤੇ ਬਜ਼ੁਰਗ ਲੈ ਸਕਦੇ ਹਨ ਮਦਦ – ਡੀ.ਸੀ.

ਫਿਰੋਜ਼ਪੁਰ (ਹਰਜਿੰਦਰ ਸਿੰਘ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸੀਨੀਅਰ ਸਿਟੀਜ਼ਨਾਂ ਲਈ ਹੈਲਪ ਲਾਈਨ ਨੰਬਰ 14567 ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਮਦਦ ਲਈ ਨੈਸ਼ਨਲ ਹੈਲਪਲਾਈਨ ‘ਐਲਡਰ ਲਾਈਨ’ ਟੋਲ ਫਰੀ ਨੰਬਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ, ਬਿਰਧ ਘਰ, ਗਤੀਵਿਧੀ ਕੇਂਦਰ ਅਤੇ ਹੋਰ ਜਾਣਕਾਰੀ ਲਈ ਜਾਂ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਅਤੇ ਪੈਨਸ਼ਨ ਸਬੰਧੀ ਮਸਲਿਆਂ ਦੇ ਸੁਝਾਅ ਆਦਿ ਬਾਰੇ ਜਾਣਕਾਰੀ ਲਈ ਇਸ ਟੋਲ ਫਰੀ ਨੰਬਰ ‘ਤੇ ਸਵੇਰੇ 8:00 ਤੋਂ ਸ਼ਾਮ 8:00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਨੇ ਐਨ.ਜੀ.ਓ. ਹੈਲਪਏਜ਼ ਇੰਡੀਆ ਵੱਲੋਂ ਸਾਂਝੇ ਤੌਰ ‘ਤੇ ਇਹ ਉਪਰਾਲਾ ਕੀਤਾ ਗਿਆ ਹੈ। ਇਸ ਦਾ ਮਕਸਦ ਘਰਾਂ, ਬਿਰਧ ਆਸ਼ਰਮਾਂ ਜਾਂ ਕਿਤੇ ਹੋਰ ਰਹਿ ਰਹੇ ਬਜ਼ੁਰਗਾਂ ਦੀ ਸੁਰੱਖਿਆ ਯਕੀਨੀ ਬਨਾਉਣਾ ਹੈ। ਇਹ ਸੰਸਥਾ ਦੁਰਵਿਵਹਾਰ ਤੋਂ ਪੀੜਤ ਬਜ਼ੁਰਗਾਂ ਦੀ ਮਦਦ ਕਰਦੀ ਹੈ ਅਤੇ ਬੇਘਰੇ ਬਜ਼ੁਰਗਾਂ ਨੂੰ ਬਿਰਧ ਘਰਾਂ ਤੱਕ ਪਹੁੰਚਾਉਣ ਵਿੱਚ ਮਦਦ ਕਰਦੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਟੋਲ ਫਰੀ ਨੰਬਰ ਬਜ਼ੁਰਗਾਂ ਲਈ ਬਹੁਤ ਮਦਦਗਾਰ ਸਿੱਧ ਹੋ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਬਜ਼ੁਰਗਾਂ ਨੂੰ ਕਿਹਾ ਕਿ ਕੋਈ ਵੀ ਬਜ਼ੁਰਗ ਐਮਰਜੈਂਸੀ ਵੇਲ਼ੇ ਇਸ ਨੰਬਰ ‘ਤੇ ਫੋਨ ਕਰਕੇ ਆਪਣੀ ਸਮੱਸਿਆ ਤੋਂ ਜਾਣੂ ਕਰਵਾ ਸਕਦਾ ਅਤੇ ਮਦਦ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਹੈਲਪ ਲਾਈਨ ਰਾਹੀਂ ਪ੍ਰਾਪਤ ਸ਼ਿਕਾਇਤਾਂ ਦੀ ਸਬੰਧਤ ਵਿਭਾਗਾਂ ਨਾਲ ਸੰਪਰਕ ਕਰ ਕੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਂਦੀ ਹੈ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी