ਕਿਹਾ, ਇਸ ਦਾ ਮੁੱਖ ਮੰਤਵ ਲੋਕਾਂ ਨੂੰ ਸਾਫ-ਸੁਥਰੇ ਤੇ ਗੁਣਵੱਤਾ ਭਰਪੂਰ ਖਾਧ ਪਦਾਰਥ ਮੁਹੱਈਆ ਕਰਵਾਉਣਾ
ਜਲੰਧਰ (Jatinder Rawat)- ਨਿਵੇਕਲੀ ਪਹਿਲ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵਲੋਂ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਨੂੰ ਅੱਜ ਫੂਡ ਸੇਫ਼ਟੀ ਐਂਡ ਸਟੈਂਡਰਡ ਅਥਾਰਟੀ ਇੰਡੀਆ ਵਲੋਂ ਜਾਰੀ ‘ਈਟ ਰਾਈਟ’ ਸਰਟੀਫਿਕੇਟ ਸੌਂਪਿਆ ਗਿਆ। ਇਹ ਮੁਹਿੰਮ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰੇਲਵੇ ਸਟੇਸ਼ਨ ’ਤੇ ਲੋਕਾਂ ਲਈ ਸਾਥ-ਸੁਥਰੇ ਅਤੇ ਗੁਣਵੱਤਾ ਭਰਪੂਰ ਖਾਧ ਪਦਾਰਥਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਏਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਰਟੀਫਿਕੇਟ ਫੂਡ ਸੇਫ਼ਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ ਵਲੋਂ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਖਾਣ ਵਾਲੇ ਪਦਾਰਥ ਮੁਹੱਈਆ ਕਰਵਾਉਣ ਵਾਲੀਆਂ ਥਾਵਾਂ ਦਾ ਵਿਸਥਾਰ ਨਾਲ ਨਿਰੀਖਣ ਜਿਸ ਵਿੱਚ ਪਾਣੀ ਅਤੇ ਖਾਧ ਪਦਾਰਥਾਂ ਦੇ ਨਮੂਨੇ ਲੈਣਾ, ਫੌਸਟੈਕ ਸਿਖਲਾਈ, ਸਟਾਫ਼ ਦਾ ਮੈਡੀਕਲ, ਖਾਧ ਪਦਾਰਥਾਂ ਦੀ ਸੁਰੱਖਿਅਤ ਢੰਗ ਨਾਲ ਸੰਭਾਲ, ਕੀੜੇ-ਮਕੌੜਿਆਂ ਨੂੰ ਕਾਬੂ ਕਰਨਾ ਆਦਿ ਸ਼ਾਮਿਲ ਹੈ ਤਾਂ ਜੋ ਗ੍ਰਾਹਕਾਂ ਨੁੂੰ ਇਨ੍ਹਾਂ ਥਾਵਾਂ ਤੋਂ ਮਿਆਰੀ ਅਤੇ ਗੁਣਵੱਤਾ ਭਰਪੂਰ ਖਾਧ ਪਦਾਰਥ ਮਿਲ ਸਕਣ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਸ਼ਹਿਰ ਵਿੱਚ ਹੋਰ ‘ਈਟ ਰਾਈਟ’ ਥਾਵਾਂ ਨੂੰ ਸਥਾਪਿਤ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ।
ਫੂਡ ਸੇਫ਼ਟੀ ਅਫ਼ਸਰ ਡਾ. ਰੀਮਾ ਗੋਗੀਆ ਨੇ ਦੱਸਿਆ ਕਿ ਕਮਿਸ਼ਨਰ (ਫੂਡ ਅਤੇ ਡਰੱਗ ਐਡਮਨਿਸਟਰੇਸਨ) ਡਾ.ਅਭਿਨਵ ਤ੍ਰਿਖਾ ਦੀਆਂ ਹਦਾਇਤਾਂ ’ਤੇ ਸਿਹਤ ਪ੍ਰਸ਼ਾਸਨ ਵਲੋਂ ਸਫ਼ਲਤਾ ਪੂਰਵਕ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਨੂੰ ਫੂਡ ਸੇਫ਼ਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ‘ਈਟ ਰਾਈਟ ਸਟੇਸ਼ਨ’ ਵਜੋਂ ਸਰਟੀਫਾਈ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਸਟੇਸ਼ਨ ਦੀ ਰਜਿਸਟਰੇਸ਼ਨ ਹੋਣ ਉਪਰੰਤ ਸਮੁੱਚੀ ਪ੍ਰਕਿਰਿਆ ਨੂੰ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲੋੜੀਂਦੀਆਂ ਕਾਰਵਾਈਆਂ ਜਿਵੇਂ ਕਿ ਫੌਸਟੈਕ ਸਿਖਲਾਈ, ਖਾਧ ਪਦਾਰਥਾਂ ਦੇ ਨਮੂਨੇ ਲੈਣਾ, ਪਾਣੀ ਦੀ ਜਾਂਚ, ਵੈਂਡਰਾਂ ਦਾ ਮੈਡੀਕਲ ਆਦਿ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਰੇਲਵੇ ਸਟੇਸ਼ਨ ਦਾ ਫਾਈਨਲ ਆਡਿਟ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਵਲੋਂ ਪ੍ਰਵਾਨਿਤ ਥਰਡ ਆਡਿਟ ਪਾਰਟੀ ਵਲੋਂ ਕਰਵਾਇਆ ਗਿਆ ਜਿਸ ਉਪਰੰਤ ਰੇਲਵੇ ਸਟੇਸ਼ਨ ਨੂੰ ਇਹ ਸਰਟੀਫਿਕੇਟ ਜਾਰੀ ਕੀਤਾ ਗਿਆ।
——————–