ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਅਮਰੀਕਾ ਵਿਚ ਯਹੂਦੀਆਂ ਤੋਂ ਬਾਅਦ ਸਭ ਤੋਂ ਵਧ ਸਿੱਖ ਧਰਮ ਅਧਾਰਤ ਨਫ਼ਰਤੀ ਅਪਰਾਧ ਤੋਂ ਪੀੜਤ-ਐਫ ਬੀ ਆਈ

ਸੈਕਰਾਮੈਂਟੋ(ਹੁਸਨ ਲੜੋਆ ਬੰਗਾ)- ਅਮਰੀਕਾ ਵਿਚ ਯਹੂਦੀਆਂ ਤੋਂ ਬਾਅਦ ਸਿੱਖ ਭਾਈਚਾਰਾ ਸਭ ਤੋਂ ਵਧ ਧਰਮ ਅਧਾਰਤ ਨਫ਼ਰਤੀ ਅਪਰਾਧ ਦਾ ਸ਼ਿਕਾਰ ਬਣੇ ਹਨ। ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸਾਲ 2021 ਦੌਰਾਨ ਧਰਮ ਨਾਲ ਸਬੰਧਤ 1005 ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਹੋਈਆਂ ਜੋ ਸਮੁੱਚੇ ਤੌਰ ‘ਤੇ ਵਾਪਰੀਆਂ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਦਾ 14.2% ਹਨ। ਧਰਮ ਅਧਾਰਤ ਸਭ ਤੋਂ ਵਧ 31.9% ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਯਹੂਦੀਆਂ ਵਿਰੁੱਧ  ਵਾਪਰੀਆਂ ਦੂਸਰਾ ਸਥਾਨ ਸਿੱਖਾਂ ਦਾ ਆਉਂਦਾ ਹੈ ਜਿਨਾਂ ਵਿਰੁੱਧ 21.3% ਧਰਮ ਅਧਾਰਤ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਹੋਈਆਂ। ਮੁਸਲਮਾਨਾਂ ਵਿਰੁੱਧ 9.5% ਧਰਮ ਅਧਾਰਤ ਨਫ਼ਰਤੀ ਅਪਰਾਧ ਹੋਏ। ਇਸ ਤੋਂ ਬਾਅਦ ਕੈਥੋਲਿਕ ਭਾਈਚਾਰਾ ਆਉਂਦਾ ਹੈ ਜਿਨਾਂ ਵਿਰੁੱਧ 6.1% ਨਫ਼ਰਤੀ ਅਪਰਾਧ ਹੋਏ। ਲਾਅ ਇਨਫੋਰਸਮੈਂਟ ਏਜੰਸੀਆਂ ਅਨੁਸਾਰ  ਸਮੁੱਚੇ ਤੌਰ ‘ਤੇ 7262 ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਾਪਰੀਆਂ ਜਿਨਾਂ ਵਿਚ 9024 ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਜਿਸ ਤੋਂ ਪਤਾ ਲੱਗਦਾ ਹੈ ਕਿ ਅਮਰੀਕੀ ਸਮਾਜ ਵਿਚ ਧਰਮ,ਜਾਤ ਜਾਂ ਨਸਲ ਅਧਾਰਤ ਨਫ਼ਰਤੀ ਅਪਰਾਧ ਨਿਰੰਤਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। 64.8% ਲੋਕਾਂ ਨੂੰ ਉਨਾਂ ਦੀ ਨਸਲ,ਜਾਤ ਜਾਂ ਵੰਸ਼ ਕਾਰਨ ਨਿਸ਼ਾਨਾ ਬਣਾਇਆ ਗਿਆ। ਕਾਲੇ ਜਾਂ ਅਫਰੀਕੀ ਮੂਲ ਦੇ ਅਮਰੀਕੀ ਸਭ ਤੋਂ ਵਧ ਨਫ਼ਰਤੀ ਅਪਰਾਧ ਦਾ ਸ਼ਿਕਾਰ ਬਣੇ ਹਨ। 2021 ਦੌਰਾਨ ਇਨਾਂ ਵਿਰੁੱਧ 63.2% ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਾਪਰੀਆਂ ਜਦ ਕਿ ਏਸ਼ੀਅਨ ਮੂਲ ਦੇ ਅਮਰੀਕੀਆਂ ਵਿਰੁੱਧ 4.3% ਘਟਨਾਵਾਂ ਹੋਈਆਂ।

Loading

Scroll to Top