ਬਰਤਾਨਵੀ ਸਿੱਖ ਲੇਬਰ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ਸਰਕਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਭਾਰਤ ਦੇ ਅਧਿਕਾਰੀਆਂ ਨਾਲ ਸਹਿਯੋਗ ਕਰਨ ਲਈ ਕਿਹਾ ਹੈ ਅਤੇ ਇਹ ਵੀ ਪੁੱਛਿਆ ਹੈ ਕਿ ਕੀ ਉਹ ਇਸ ਮਾਮਲੇ ‘ਤੇ ਆਪਣੇ ਭਾਰਤੀ ਹਮਰੁਤਬਾ ਨਾਲ ਗੱਲਬਾਤ ਕਰ ਰਹੇ ਹਨ।

”ਢੇਸੀ ਨੇ ਇੱਕ ਟਵੀਟ ਵਿੱਚ ਕਿਹਾ “ਉਸ ਦੀ ਦੁਖਦਾਈ ਮੌਤ ਦੇ ਅੱਠ ਮਹੀਨਿਆਂ ਤੋਂ ਵੱਧ ਸਮੇਂ ਬਾਅਦ, ਸਿੱਧੂ ਮੂਸੇ ਵਾਲਾ ਦੇ ਪਰਿਵਾਰ, ਦੋਸਤ ਅਤੇ ਪ੍ਰਸ਼ੰਸਕ ਨਿਆਂ ਦੇ ਹੱਕਦਾਰ ਹਨ। ਹੁਣ ਵੀ ਕਾਤਲਾਂ ਨੂੰ ਸਜ਼ਾ ਨਹੀਂ ਮਿਲੀ ਹੈ, ਇਸ ਲਈ ਯੂਕੇ ਸਰਕਾਰ ਨੂੰ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਭਾਰਤ ਵਿੱਚ ਅਧਿਕਾਰੀਆਂ ਦਾ ਸਮਰਥਨ ਕਰਨਾ ਚਾਹੀਦਾ ਹੈ।
ਢੇਸੀ ਨੇ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਮਾਮਲਿਆਂ ਦੇ ਸਕੱਤਰ ਜੇਮਸ ਕਲੀਵਰਲੀ ਨੂੰ ਕਿਹਾ ਹੈ ਕਿ ਕੀ ਉਹ ਸਿੱਧੂ ਮੂਸੇ ਵਾਲਾ ਦੇ ਕਤਲ ਬਾਰੇ ਆਪਣੇ ਭਾਰਤੀ ਹਮਰੁਤਬਾ ਨਾਲ ਗੱਲਬਾਤ ਕਰਨਗੇ ਅਤੇ ਉਸ ਕਤਲ ਲਈ ਦੋਸ਼ੀ ਠਹਿਰਾਉਣ ਲਈ ਕਦਮ ਚੁੱਕਣਗੇ।