‘ਵਾਰਿਸ ਪੰਜਾਬ ਦੇ’ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅੰਮ੍ਰਿਤਸਰ ਦੇ ਥਾਣੇ ਲਿਜਾਣ ਦੇ ਮਾਮਲੇ ‘ਤੇ ਹਰ ਸਿਆਸੀ ਪਾਰਟੀ ਨੇ ਸਵਾਲ ਉਠਾਏ ਹਨ, ਜਿਸ ਤੋਂ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਇਸ ਮੁੱਦੇ ‘ਤੇ ਵਿਚਾਰ ਕਰਨ ਲਈ ਸਬ-ਕਮੇਟੀ ਦਾ ਗਠਨ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਰੋਸ ਪ੍ਰਦਰਸ਼ਨ, ਧਰਨਿਆਂ ਤੇ ਕਬਜ਼ੇ ਵਾਲੀਆਂ ਥਾਵਾਂ, ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੇ ਸਤਿਕਾਰ ਨੂੰ ਠੇਸ ਪੁੱਜਣ ਦਾ ਡਰ ਬਣਿਆ ਰਹਿੰਦਾ ਹੈ, ‘ਤੇ ਵਿਚਾਰ ਕਰਨ ਲਈ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਸਬ-ਕਮੇਟੀ ਸਿੱਖ ਭਾਈਚਾਰੇ, ਸਿੱਖ ਜਥੇਬੰਦੀਆਂ ਤੇ ਸਿੱਖ ਵਿਦਵਾਨਾਂ ਦੇ ਆਧਾਰ ‘ਤੇ ਗਠਿਤ ਕੀਤੀ ਗਈ ਹੈ। ਇਹ ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੇਗੀ। ਜਿਸ ਨੂੰ ਵਿਚਾਰ ਕੇ ਪੰਚ ਸਾਹਿਬ ਆਪਣਾ ਅੰਤਿਮ ਫੈਸਲਾ ਲੈਣਗੇ।