ਰੂਸ ‘ਚ ਕੋਰੋਨਾ ਦਾ ਟੀਕਾ ਬਣਾਉਣ ਵਾਲੇ ਵਿਗਿਆਨੀ ਦਾ ਕਤਲ

ਰੂਸੀ ਕੋਵਿਡ-19 ਵੈਕਸੀਨ ਸਪੁਟਨਿਕ ਵੀ ਬਣਾਉਣ ਵਿੱਚ ਮਦਦ ਕਰਨ ਵਾਲੇ ਵਿਗਿਆਨੀਆਂ ਵਿੱਚੋਂ ਇੱਕ ਐਂਡਰੀ ਬੋਟੀਕੋਵ ਦੀ ਲਾਸ਼ ਉਸਦੇ ਅਪਾਰਟਮੈਂਟ ਵਿੱਚੋਂ ਬਰਾਮਦ ਕੀਤੀ ਗਈ ਸੀ। ਸਮਾਚਾਰ ਏਜੰਸੀ ਪੀ.ਟੀ.ਆਈ ਦੀ ਇਕ ਰਿਪੋਰਟ ਮੁਤਾਬਕ ਬੋਟੀਕੋਵ ਨੂੰ ਬੈਲਟ ਨਾਲ ਗਲਾ ਘੁੱਟ ਕੇ ਮਾਰ ਦਿੱਤਾ ਗਿਆ। ਪੁਲਿਸ ਨੇ ਕਤਲ ਦੇ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਰੂਸੀ ਸਮਾਚਾਰ ਏਜੰਸੀ “1SS ਨੇ ਰਸ਼ੀਅਨ ਫੈਡਰੇਸ਼ਨ ਦੀ ਜਾਂਚ ਕਮੇਟੀ ਦੇ ਹਵਾਲੇ ਨਾਲ ਕਿਹਾ ਕਿ 47 ਸਾਲਾ ਮਿਸਟਰ ਬੋਟਿਕੋਵ, ਜੋ ਗਮਾਲੇਆ ਨੈਸ਼ਨਲ ਰਿਸਰਚ ਸੈਂਟਰ ਫਾਰ ਈਕੋਲੋਜੀ ਐਂਡ ਮੈਥੇਮੈਟਿਕਸ ਵਿਚ ਸੀਨੀਅਰ ਖੋਜਕਰਤਾ ਵਜੋਂ ਕੰਮ ਕਰਦਾ ਸੀ, ਵੀਰਵਾਰ ਨੂੰ ਆਪਣੇ ਅਪਾਰਟਮੈਂਟ ਵਿਚ ਮਿ੍ਰਤਕ ਪਾਇਆ ਗਿਆ।
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕੋਵਿਡ-19 ਵੈਕਸੀਨ ‘ਤੇ ਕੰਮ ਕਰਨ ਲਈ 2021 ਵਿੱਚ ਵਾਇਰੋਲੋਜਿਸਟ ਨੂੰ ਆਰਡਰ ਆਫ ਮੈਰਿਟ ਫਾਰ ਫਾਦਰਲੈਂਡ ਅਵਾਰਡ ਨਾਲ ਸਨਮਾਨਿਤ ਕੀਤਾ। ਰਿਪੋਰਟਾਂ ਦੇ ਅਨੁਸਾਰ, ਬੋਟੀਕੋਵ ਉਨ੍ਹਾਂ 18 ਵਿਗਿਆਨੀਆਂ ਵਿੱਚੋਂ ਇੱਕ ਸੀ ਜਿਨ੍ਹਾਂ ਨੇ 2020 ਵਿੱਚ ਸਪੁਟਨਿਕ ਵੀ ਟੀਕਾ ਵਿਕਸਤ ਕੀਤਾ ਸੀ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਮੁਜਰਿਮ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 29 ਸਾਲਾ ਨੌਜਵਾਨ ਨੇ ਬਹਿਸ ਦੌਰਾਨ ਬੋਟੀਕੋਵ ਦਾ ਪੇਟੀ ਨਾਲ ਗਲਾ ਘੁੱਟਿਆ ਅਤੇ ਫ਼ਰਾਰ ਹੋ ਗਿਆ । ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਕਿਹਾ ਕਿ ਕਤਲ ਘਰੇਲੂ ਅਪਰਾਧ ਸੀ ਅਤੇ ਨਿੱਜੀ ਝਗੜੇ ਦਾ ਨਤੀਜਾ ਸੀ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी